6.9 C
New York

ਪੰਜ ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੇ ਤਾਜ਼ਾ ਵੇਰਵੇ ਜਾਰੀ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਅੱਜ ਪੰਜ ਮੈਂਬਰੀ ਕਮੇਟੀ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ  ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦੀ ਪ੍ਰਕਿਰਿਆ ਬੜੀ ਪਾਰਦਰਸ਼ਤਾ ਨਾਲ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ  ਭਰਤੀ ਫਾਰਮ ਉੱਤੇ ਮੈਂਬਰ ਦੀ ਪੂਰੀ ਤਫਸੀਲ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਕਬਾਲ ਸਿੰਘ ਝੂੰਦਾ ਵਿਦੇਸ਼ ਜਾ ਕੇ ਆਏ ਹਨ ਅਤੇ ਉਨ੍ਹਾਂ ਨੂੰ ਸੰਗਤ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਇਯਾਲੀ ਨੇ ਕਿਹਾ ਕਿ ਦੂਸਰੇ ਸੂਬਿਆਂ ਵਿਚ ਵੀ ਆਨਲਾਈਨ ਭਰਤੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਤਾਂ ਚਾਹੁੰਦੇ ਹਾਂ ਕਿ ਪੰਥ ਇਕੱਠਾ ਹੋਵੇ, ਇਹ ਪੰਥ ਦੀਆਂ ਭਾਵਨਾਵਾਂ ਹਨ ਕਿ ਸਾਰੇ ਧੜੇ ਇਕ ਮੰਚ ’ਤੇ ਇਕੱਠੇ ਹੋਈਏ। ਇਯਾਲੀ ਨੇ ਕਿਹਾ ਹੈ ਕਿ 18 ਜੂਨ ਤੱਕ ਮੁਕੰਮਲ ਭਰਤੀ ਕੀਤੀ ਜਾਵੇਗੀ ਜਦਕਿ ਜੂਨ ਦੇ ਪਹਿਲੇ ਹਫ਼ਤੇ ਵਿੱਚ ਭਰਤੀ ਨਹੀ ਕੀਤੀ ਜਾਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ 26 ਲੱਖ ਮੈਂਬਰ ਭਰਤੀ ਕੀਤੇ ਗਏ ਹਨ ਅਤੇ ਜਿਹੜੇ ਲੋਕ ਹੁਣ ਤੱਕ ਵੀ ਪਹੁੰਚ ਨਹੀ ਕਰ ਸਕੇ ਉਹ ਆਨਲਾਈਨ  ਫਾਰਮ ਭਰ ਸਕਣਗੇ। ਉਨ੍ਹਾਂ ਨੇ ਕਿਹਾ ਹੈ ਕਿ ਸੰਗਤ ਵੱਲੋਂ ਹੀ ਲੀਡਰਸ਼ਿਪ ਚੁਣੀ ਜਾਵੇਗੀ। ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਖਾਲਸਾ ਨੂੰ ਨਾਲ ਜੋੜਨ ‘ਤੇ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਹੈ ਕਿ ਓਹ ਪੰਥ ਦਰਦੀਆਂ ਨੂੰ ਇਕੱਠਾ ਕਰਨਗੇ ਅਤੇ ਜਿਹੜਾ ਵੀ ਧੜਾ ਆਪਣੇ ਆਪ ਨੂੰ ਪੰਥਕ ਕਹਿੰਦਾ ਉਸ ਨੂੰ ਨਾਲ ਜੋੜਿਆ ਜਾਵੇਗਾ।

Read News Paper

Related articles

spot_img

Recent articles

spot_img