ਮੋਹਾਲੀ/ਪੰਜਾਬ ਪੋਸਟ
ਫਾਜ਼ਿਲਕਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਗੁਰੂਹਰਸਹਾਏ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਮੋਹਾਲੀ ਜ਼ਿਲ੍ਹੇ ਤੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਹੈ। ਦਰਅਸਲ ਪੰਚਾਇਤੀ ਚੋਣਾਂ ਦੌਰਾਨ ਜਲਾਲਾਬਾਦ ਦੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਗੋਲੀ ਚੱਲਣ ਦੇ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਲੀ ਚੱਲਣ ਦੇ ਮਾਮਲੇ ‘ਚ ਵਰਦੇਵ ਸਿੰਘ ਨੋਨੀ ਮਾਨ ਅਤੇ ਨਰਦੇਵ ਸਿੰਘ ਬੋਬੀ ਮਾਨ ਸਣੇ 5 ਲੋਕਾਂ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਗਿਆ ਸੀ। ਤਕਰੀਬਨ 2 ਮਹੀਨੇ ਪਹਿਲਾਂ ਬੋਬੀ ਮਾਨ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਪੁਲਸ ਨੇ ਨੋਨੀ ਮਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਗ੍ਰਿਫ਼ਤਾਰ
Published:






