18.9 C
New York

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕੀਤੇ ਜਾਣ ਦਾ ਹੋਇਆ ਐਲਾਨ

Published:

Rate this post

(ਅੰਮ੍ਰਿਤਸਰ/ਪੰਜਾਬ ਪੋਸਟ)
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤਾ ਗਿਆ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਇਸ ਸਬੰਧੀ ਇੱਕ ਮੀਟਿੰਗ ਕੀਤੀ ਗਈ ਅਤੇ ਇਸੇ ਮੀਟਿੰਗ ਵਿੱਚ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ। ਇਸ ਤੋਂ ਬਾਅਦ ਹੁਣ ਸਾਰੇ ਆਗੂਆਂ ਦੀ ਅਕਾਲੀ ਦਲ ਵਿੱਚ ਵਾਪਸੀ ਹੋ ਸਕਦੀ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਦੇ ਹੋਏ ਇਹ ਫੈਸਲਾ ਲਿਆ ਹੈ ਕਿ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟ ਦਿੱਤਾ ਗਿਆ ਹੈ ਅਤੇ ਉਨ੍ਹਾਂ ਕਿਹਾ ਕਿ ਬਤੌਰ ਅਕਾਲੀ ਦਲ ਕੰਮ ਕਰਾਂਗੇ। ਜ਼ਿਕਰਯੋਗ ਹੈ ਕਿ ਅਕਾਲੀ ਦਲ ’ਚ ਕਈ ਆਗੂਆਂ ਨੇ ਬਾਗੀ ਹੁੰਦੇ ਹੋਏ ਅਕਾਲੀ ਦਲ ਸੁਧਾਰ ਲਹਿਰ ਬਣਾਈ ਗਈ ਸੀ। ਸੁਧਾਰ ਲਹਿਰ ਵੱਲੋਂ ਹੀ ਸ੍ਰੀ ਅਕਾਲ ਤਖ਼ਤ ਉਤੇ ਸੁਖਬੀਰ ਬਾਦਲ ਸਮੇਤ ਹੋਰਨਾਂ ਆਗੂਆਂ ਖਿਲਾਫ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੇ ਕਾਰਵਾਈ ਕਰਦੇ ਹੋਏ ਸੁਖਬੀਰ ਬਾਦਲ ਸਮੇਤ ਹੋਰਨਾਂ ਸਾਬਕਾ ਅਕਾਲੀ ਮੰਤਰੀਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੰਘ ਸਾਹਿਬਾਨ ਨੇ ਇਹ ਵੀ ਕਿਹਾ ਸੀ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇ।

Read News Paper

Related articles

spot_img

Recent articles

spot_img