17.6 C
New York

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਉੱਤੇ ਪ੍ਰਗਟਾਇਆ ਭਰੋਸਾ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਤਾਜ਼ਾ ਮੀਟਿੰਗ ਹੋਈ ਹੈ, ਜਿਸ ਤੋਂ ਬਾਅਦ ਸੀਨੀਅਰ ਅਕਾਲੀ ਆਗੂਆਂ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਨੇ ਇੱਕ ਵਾਰ ਫਿਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਉੱਤੇ ਭਰੋਸਾ ਪ੍ਰਗਟਾਇਆ ਹੈ। ਵਰਕਿੰਗ ਕਮੇਟੀ ਦੀ ਅੱਜ ਦੀ ਤਾਜ਼ਾ ਮੀਟਿੰਗ ਉਪਰੰਤ ਦੋਹਾਂ ਅਕਾਲੀ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਸਾਰਾ ਅਕਾਲੀ ਦਲ ਸੁਖਬੀਰ ਬਾਦਲ ਦੇ ਨਾਲ ਖੜ੍ਹਾ ਹੈ। ਵਰਕਿੰਗ ਕਮੇਟੀ ਨੇ ਪ੍ਰਧਾਨ ਨੂੰ ਅਧਿਕਾਰ ਦਿੱਤਾ ਕਿ ਪਾਰਟੀ ਦੇ ਸੰਵਿਧਾਨ ਮੁਤਾਬਕ ਪਾਰਟੀ ਦਾ ਪੁਨਰਗਠਨ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਲਾਂਬੂ ਲਾ ਕੇ ਮਾਹੌਲ ਖਰਾਬ ਕਰਨ ਅਤੇ ਇਸ ਦਾ ਦੋਸ਼ ਸਿੱਖਾਂ ਸਿਰ ਮੜ੍ਹ ਕੇ ਪੰਜਾਬੀਆਂ ਖਾਸ ਤੌਰ ’ਤੇ ਸਿੱਖਾਂ ਦੀ ਬਦਨਾਮੀ ਕਰਨ ਲਈ ਰਚੀ ਜਾ ਰਹੀ ਡੂੰਘੀ ਸਾਜ਼ਿਸ਼ ਤੋਂ ਸੁਚੇਤ ਰਹਿਣ ਦਾ ਸੱਦਾ ਵੀ ਦਿੱਤਾ। ਇੱਕ ਹੋਰ ਮਤੇ ਵਿੱਚ ਪਾਰਟੀ ਨੇ ਕਿਹਾ ਕਿ ਉਹ ਦੇਸ਼ ਵਿੱਚ ਪੂਰਨ ਸੰਘੀ ਢਾਂਚਾ ਸਥਾਪਿਤ ਕਰਨ ਦੇ ਟੀਚੇ ਪ੍ਰਤੀ ਆਪਣੇ ਯਤਨ ਹੋਰ ਤੇਜ਼ ਕਰੇਗੀ ਤਾਂ ਜੋ ਸੂਬਿਆਂ ਨੂੰ ਵਾਜਬ ਆਰਥਕ ਅਤੇ ਪ੍ਰਸ਼ਾਸਕੀ ਖੁਦ-ਮੁਖ਼ਤਿਆਰੀ ਮਿਲ ਸਕੇ।

Read News Paper

Related articles

spot_img

Recent articles

spot_img