23.6 C
New York

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ: ਸੁਖਬੀਰ ਬਾਦਲ ਦੇ ਅਸਤੀਫੇ ਦਾ ਹੋ ਸਕਦੈ ਫੈਸਲਾ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਹੈ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ਬਾਰੇ ਫੈਸਲਾ ਕੀਤਾ ਜਾਵੇਗਾ ਤੇ ਹੋਰ ਮਾਮਲੇ ਵਿਚਾਰੇ ਜਾਣਗੇ। ਇਸ ਤੋਂ ਪਹਿਲਾਂ ਬੀਤੇ ਦਿਨ ਪਾਰਟੀ ਦੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਉਨ੍ਹਾਂ ਨੂੰ ਪਾਰਟੀ ਦੀਆਂ ਜਥੇਬੰਦਕ ਚੋਣਾਂ ਕਰਵਾਉਣ ਦੇ ਰਾਹ ’ਚ ਕਾਨੂੰਨੀ ਰੁਕਾਵਟਾਂ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਦੱਸਿਆ ਸੀ ਕਿ ਪਾਰਟੀ ਦੀ ਵਰਕਿੰਗ ਕਮੇਟੀ ਛੇਤੀ ਹੀ ਮੀਟਿੰਗ ਕਰ ਕੇ ਅਗਲੀਆਂ ਜਥੇਬੰਦਕ ਚੋਣਾਂ ਅਤੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਬਾਰੇ ਫੈਸਲਾ ਲਵੇਗੀ। ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਵਫਦ ਨੇ ਜਥੇਦਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਸਾਰੇ ਪਾਰਟੀ ਆਗੂਆਂ ਨੇ ਅਕਾਲ ਤਖ਼ਤ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੂੰ ਸੁਣਾਈ ਧਾਰਮਿਕ ਸਜ਼ਾ ਦੀ ਪਾਲਣਾ ਕੀਤੀ ਹੈ ਅਤੇ ਸੁਖਬੀਰ ਸਿੰਘ ਬਾਦਲ ਨੇ ਵੀ ਪਾਰਟੀ ਪ੍ਰਧਾਨ ਵਜੋਂ ਅਸਤੀਫਾ ਦੇ ਦਿੱਤਾ ਜਦਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੇ ਹੁਕਮਾਂ ਮੁਤਾਬਕ 7 ਮੈਂਬਰੀ ਕਮੇਟੀ ਬਣਾਉਣ ’ਚ ਕੁਝ ਤਕਨੀਕੀ ਮਸਲੇ ਸਾਹਮਣੇ ਆ ਰਹੇ ਹਨ ਅਤੇ ਇਨ੍ਹਾਂ ਮਸਲਿਆਂ ਬਾਰੇ ਜਥੇਦਾਰ ਨੂੰ ਜਾਣੂ ਕਰਵਾਇਆ ਗਿਆ ਹੈ।

Read News Paper

Related articles

spot_img

Recent articles

spot_img