(ਅੰਮ੍ਰਿਤਸਰ/ਪੰਜਾਬ ਪੋਸਟ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਬਣਾਇਆ। ਦੂਜੇ ਬੰਨੇ, ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਅਤੇ ਆਉਂਦੀ 28 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹੋਣੀ ਹੈ।