ਚੰਡੀਗੜ੍ਹ/ਪੰਜਾਬ ਪੋਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਸੰਬਰ 2024 ਅਤੇ ਜਨਵਰੀ 2025 ਦਰਮਿਆਨ ਹੋ ਸਕਦੀਆਂ ਹਨ। ਗੁਰਦੁਆਰਾ ਚੋਣ ਕਮਿਸ਼ਨਰ ਐਸ. ਐਸ. ਸਾਰੋਂ ਦਾ ਕਹਿਣਾ ਹੈ ਕਿ 26 ਸਤੰਬਰ ਤੱਕ ਵੋਟਾਂ ਬਣਾਉਣ ਦਾ ਕੰਮ ਪੂਰਾ ਹੋ ਜਾਵੇਗਾ ਤੇ ਨਵੰਬਰ ਤੱਕ ਸਾਰਾ ਅਮਲ ਪੂਰਾ ਹੋਣ ਮਗਰੋਂ ਕੇਂਦਰ ਸਰਕਾਰ ਨੂੰ ਦਸੰਬਰ-ਜਨਵਰੀ ਵਿੱਚ ਚੋਣਾਂ ਕਰਵਾਉਣ ਦੀ ਸਿਫਾਰਸ਼ ਕੀਤੀ ਜਾਵੇਗੀ।