ਲੁਧਿਆਣਾ/ਪੰਜਾਬ ਪੋਸਟ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਲੁਧਿਆਣਾ ਵਿੱਚ ਨਿਹੰਗਾਂ ਦੇ ਹਮਲੇ ਵਿੱਚ ਜ਼ਖ਼ਮੀ ਹੋਏ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਗੋਰਾ ਦੇ ਪਰਿਵਾਰ ਨੂੰ ਮਿਲਣ ਲਈ ਪੁੱਜੇ, ਪਰ ਉਹ ਉਨ੍ਹਾਂ ਨੂੰ ਮਿਲੇ ਬਿਨਾਂ ਹੀ ਚੰਡੀਗੜ੍ਹ ਪਰਤ ਗਏ। ਰਾਜਪਾਲ ਖੁਦ ਸ਼ਿਵ ਸੈਨਾ ਆਗੂ ਦਾ ਹਾਲ-ਚਾਲ ਪੁੱਛਣ ਲਈ ਲੁਧਿਆਣਾ ਆਏ ਸਨ, ਪਰ ਉਹ ਸਰਕਟ ਹਾਊਸ ਤੋਂ ਹੀ ਵਾਪਸ ਪਰਤ ਗਏ। ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਨੇ ਸਰਕਟ ਹਾਊਸ ਪਹੁੰਚ ਕੇ ਸ਼ਿਵ ਸੈਨਾ ਆਗੂ ਗੋਰਾ ਥਾਪਰ ਦੇ ਪਰਿਵਾਰਕ ਮੈਂਬਰਾਂ ਨੂੰ ਉੱਥੇ ਬੁਲਾ ਕੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਸੀ, ਪਰ ਗੋਰਾ ਥਾਪਰ ਦੀ ਪਤਨੀ ਅਤੇ ਪੁੱਤਰ ਉਥੇ ਨਹੀਂ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਉਹ ਆਪਣੇ ਮਰੀਜ਼ ਨੂੰ ਹਸਪਤਾਲ ਵਿੱਚ ਇਕੱਲਾ ਨਹੀਂ ਛੱਡ ਸਕਦੇ। ਇਸ ਤੋਂ ਬਾਅਦ ਰਾਜਪਾਲ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕੀਤੀ ਅਤੇ ਘਟਨਾ ਸਬੰਧੀ ਵੇਰਵੇ ਲੈ ਕੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਸ਼ਿਵ ਸੈਨਾ ਆਗੂ ’ਤੇ ਹਮਲੇ ਦੇ ਮਾਮਲੇ ਸਬੰਧੀ ਰਾਜਪਾਲ ਅੱਜ ਆਏ ਲੁਧਿਆਣਾ, ਪਰ ਬਿਨਾ ਮਿਲੇ ਵਾਪਸ ਪਰਤੇ

Published: