ਪੰਜਾਬ ਪੋਸਟ/ਬਿਓਰੋ
ਅਮਰੀਕਾ ਦੇ ਚਰਚਿਤ ਲੁਇਸਵਿਲੇ ਇਲਾਕੇ ਦੇ ਇੱਕ ਨਾਈਟ ਕਲੱਬ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ। ਲੁਇਸਵਿਲੇ ਪੁਲੀਸ ਮੈਟਰੋ ਵਿਭਾਗ ਅਨੁਸਾਰ ਲੁਇਸਵਿਲੇ ਦੇ ਐਚ 20 ਲਾਉਂਜ ਬਾਹਰ ਦੋ ਲੋਕਾਂ ਦੇ ਗੋਲੀ ਲੱਗਣ ਨਾਲ ਜ਼ਖਮੀ ਹੋਣੀ ਦੀ ਖਬਰ ਮਿਲੀ। ਬਾਅਦ ਵਿੱਚ ਇਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਦੂਜੇ ਵਿਅਕਤੀ ਦੀ ਹਾਲਤ ਗੰਭੀਰ ਹੈ, ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਇਸ ਤੋਂ ਬਾਅਦ ਛੇ ਹੋਰਾਂ ਨੂੰ ਗੋਲੀਬਾਰੀ ਤੋਂ ਬਾਅਦ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਪੁਲੀਸ ਨੇ ਸ਼ੱਕੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਇਹ ਸਪੱਸ਼ਟ ਨਹੀਂ ਹੋਇਆ ਕਿ ਕਿੰਨੇ ਲੋਕਾਂ ਨੇ ਗੋਲੀ ਚਲਾਈ ਜਾਂ ਗੋਲੀਬਾਰੀ ਕਿਸ ਕਾਰਨ ਹੋਈ। ਪਿਛਲੇ ਕੁਝ ਅਰਸੇ ਤੋਂ ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ।
ਅਮਰੀਕਾ ਵਿੱਚ ਨਾਈਟ ਕਲੱਬ ਦੇ ਬਾਹਰ ਗੋਲੀਬਾਰੀ; ਇੱਕ ਦੀ ਮੌਤ, ਸੱਤ ਜ਼ਖ਼ਮੀ

Published: