-11.5 C
New York

ਪੰਜ ਸਿੰਘ ਸਾਹਿਬਾਨ ਨੇ ਇੱਕਤਰਤਾ ਉਪਰੰਤ ਸਮੂਹ ਅਕਾਲੀ ਧਿਰਾਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅੱਜ ਹੋਈ ਹੈ, ਜਿਸ ਦੌਰਾਨ ਇੱਕ ਅਹਿਮ ਮਤਾ ਪਾਸ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਬਾਕੀ ਸਿੰਘ ਸਾਹਿਬਾਨ ਨੇ ਕਿਹਾ ਕਿ ਕੁਝ ਧਿਰਾਂ ਆਪਣੇ ਆਪ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਰਪ੍ਰਸਤੀ ਹੋਣ ਦਾ ਦਾਅਵਾ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੰਜ ਸਿੰਘ ਸਾਹਿਬਾਨ ਨੇ ਇਸ ਸੰਬੰਧੀ ਆਦੇਸ਼ ਕੀਤਾ ਕਿ ਦੋ ਦਸੰਬਰ 2024 ਨੂੰ ਪੰਜ ਸਿੰਘ ਸਾਹਿਬਾਨ ਵਲੋਂ ਸਮੂਹ ਅਕਾਲੀ ਦਲ ਧਿਰਾਂ ਨੂੰ ਤਾਕੀਦ ਕੀਤੀ ਗਈ ਸੀ ਕਿ ਉਹ ਆਪੋ ਆਪਣੇ ਚੁੱਲ੍ਹੇ ਸਮੇਟ ਕੇ ਇਕਜੁੱਟ ਹੋਣ। ਇਸ ਸੰਬੰਧੀ ਹੁਣ ਤੱਕ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। ਉਨ੍ਹਾਂ ਕਿਹਾ ਕਿ ਜੇਕਰ ਦੋ ਦਸੰਬਰ 2024 ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ ਆਪਣੀ ਸਿਆਸਤ ਮੁਬਾਰਕ ਹੈ ਪਰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿਚ ਭਰਮ ਭੁਲੇਖੇ ਪੈਦਾ ਨਾ ਕੀਤੇ ਜਾਣ, ਕਿਉਂਕਿ ਵੱਖੋ-ਵੱਖਰੇ ਚੁੱਲੇ ਕਾਇਮ ਰੱਖ ਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਆਦੇਸ਼ ‘ਚ ਇਹ ਵੀ ਕਿਹਾ ਹੈ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ।

Read News Paper

Related articles

spot_img

Recent articles

spot_img