-11.5 C
New York

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਬਿੰਦ ਸਿੰਘ ਸੰਧੂ ਨੇ ਖ਼ਿਮਾ ਯਾਚਨਾ ਪੱਤਰ ਸੌਂਪਿਆ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ
ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਬਿੰਦ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣੀ ਗਲਤੀ ਦਾ ਪਛਤਾਵਾ ਕਰਦਿਆਂ ਖ਼ਿਮਾ ਯਾਚਨਾ ਪੱਤਰ ਸੌਂਪਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨ ਇੱਕ ਵੀਡੀਓ ਵਾਇਰਲ ਹੋਇਆ ਸੀ ਅਤੇ ਤਸਵੀਰਾਂ ਨਸ਼ਰ ਹੋਈਆਂ ਸਨ ਜਿਨਾਂ ਵਿੱਚ ਗੋਬਿੰਦ ਸਿੰਘ ਦੇ ਵਿਆਹ ਸਮਾਗਮ ਦੌਰਾਨ ਉਸ ਦੇ ਸਿਰ ਉੱਪਰ ਛਤਰ ਝੁਲਾਇਆ ਨਜ਼ਰ ਆ ਰਿਹਾ ਸੀ ਅਤੇ ਚੌਰ ਸਾਹਿਬ ਕੀਤਾ ਗਿਆ ਸੀ, ਜਿਸ ਨੂੰ ਗੁਰੂ ਮਰਿਆਦਾ ਦੀ ਉਲੰਘਣਾ ਮੰਨਦਿਆਂ ਸਿੱਖ ਸੰਗਤ ਅਤੇ ਆਗੂਆਂ ਵੱਲੋਂ ਤਿੱਖੀ ਨਿੰਦਾ ਕੀਤੀ ਗਈ ਸੀ। ਅੱਜ ਇਸ ਮਾਮਲੇ ਨੂੰ ਲੈ ਕੇ ਗੋਬਿੰਦ ਸਿੰਘ ਸੰਧੂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਪੁੱਜਾ ਅਤੇ ਉਸ ਨੇ ਆਪਣੀ ਗਲਤੀ ਸਬੰਧੀ ਇੱਕ ਪੱਤਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ ਹੈ। ਇਸ ਤੋਂ ਪਹਿਲਾਂ ਉਸ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਵੀ ਇਸ ਗਲਤੀ ਦੀ ਜਿੰਮੇਵਾਰੀ ਲਈ ਸੀ ਅਤੇ ਖਿਮਾ ਯਾਚਨਾ ਕੀਤੀ ਸੀ।

Read News Paper

Related articles

spot_img

Recent articles

spot_img