ਸੁਲਤਾਨਪੁਰ ਲੋਧੀ/ਪੰਜਾਬ ਪੋਸਟ
ਜਿਲ੍ਹਾ ਕਪੂਰਥਲਾ ਦੇ ਨੇੜਲੇ ਪਿੰਡ ਭਗਵਾਨਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਦੁਪਹਿਰ 3 ਵਜੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਬੇਅਦਬੀ ਦੀ ਘਟਨਾ ਨੂੰ ਕਥਿਕ ਤੌਰ ਤੇ ਅੰਜਾਮ ਦੇਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੁਪਹਿਰ 3 ਵਜੇ ਇੱਕ ਵਿਅਕਤੀ ਪਿੰਡ ਦੇ ਗੁਰਦੁਆਰਾ ਸਾਹਿਬ ਦਾਖਲ ਹੋਇਆ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਪਾੜਦੇ ਹੋਏ ਉੱਥੇ ਪਏ ਹੋਏ ਹੋਰ ਸਮਾਨ ਦੀ ਬੇਅਦਬੀ ਕਰਨੀ ਸ਼ੁਰੂ ਕਰ ਕੀਤੀ । ਮੌਕੇ ਤੇ ਗ੍ਰੰਥੀ ਸਿੰਘ ਵੱਲੋਂ ਇਸ ਨੂੰ ਫੜ ਲਿਆ ਗਿਆ ਤੇ ਇਸ ਦਾ ਕਟਾਪਾ ਚਾੜਿਆ ਗਿਆ ਜਿੱਥੇ ਇਸ ਦੀ ਬਾਂਹ ਦੇ ਵਿੱਚ ਚਰ ਦੱਸਿਆ ਜਾ ਰਿਹਾ ਤੇ ਦੋਸ਼ੀ ਨੂੰ ਫੜਕੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਮੌਕੇ ਤੇ ਪਹੁੰਚੀ ਪੁਲਿਸ ਨੇ ਸੰਬੰਧਿਤ ਵਿਅਕਤੀ ਨੂੰ ਆਪਣੀ ਹਿਰਾਸਤ ਚ ਲੈ ਲਿਆ ਹੈ। ਪੁੱਛਗਿੱਛ ਦੌਰਾਨ ਵਿਅਕਤੀ ਨੇ ਆਪਣਾ ਨਾਂ ਹਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਡੋਗਰਾਵਾਲ ਜਿਲ੍ਹਾ ਕਪੂਰਥਲਾ ਦੱਸਿਆ ਹੈ। ਸਿਵਲ ਹਸਪਤਾਲ ਮੋਹਰੇ ਇਲਾਕਾ ਨਿਵਾਸੀਆਂ ਵੱਲੋਂ ਧਰਨਾ ਦਿੱਤਾ ਤੇ ਮੰਗ ਕੀਤੀ ਕਿ ਸਬੰਧਤ ਵਿਅਕਤੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਧਰਨੇ ਵਾਲੀ ਥਾਂ ਤੋਂ ਐਸ. ਐਸ. ਪੀ. ਨੇ ਦੱਸਿਆ ਕਿ ਸਬੰਧਤ ਵਿਅਕਤੀ ਵਿਰੁੱਧ ਥਾਣਾ ਭਲੱਥ ਵਿੱਚ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।