18.4 C
New York

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਨੇ ਤਖਤ ਸਾਹਿਬ ਵੱਲੋਂ ਲੱਗੀ ਧਾਰਮਕ ਸਜ਼ਾ ਮੁਕੰਮਲ ਕਰਨ ਉਪਰੰਤ ਕੀਤੀ ਅਰਦਾਸ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਸਜ਼ਾ ਅੱਜ ਮੁਕੰਮਲ ਹੋ ਗਈ ਹੈ ਜਿਸ ਤੋਂ ਬਾਅਦ ਸਮੁੱਚਾ ਬਾਗ਼ੀ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ 11000 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਵੀ ਕਰਵਾਈ ਗਈ। ਇਸ ਮੌਕੇ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬਾਗ਼ੀ ਧੜੇ ਦੇ ਹੋਰ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਜਿੱਥੇ ਉਨ੍ਹਾਂ ਨੇ ਆਪਣੀ ਸਜ਼ਾ ਪੂਰੀ ਹੋਣ ਦੀ ਜਾਣਕਾਰੀ ਦਿੱਤੀ। ਦੂਜੇ ਬੰਨੇ, ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਮਦਮਾ ਸਾਹਿਬ ਵਿਖੇ ਆਪਣੇ ਗੁਨਾਹਾਂ ਦੀ ਸਜ਼ਾ ਤਹਿਤ ਸੇਵਾ ਕਾਰਜ ਰਹੇ ਹਨ। ਅੱਜ ਸੁਖਬੀਰ ਬਾਦਲ ਹੱਥ ਵਿੱਚ ਬਰਛਾ ਅਤੇ ਗਲ ਵਿੱਚ ਤਖ਼ਤੀ ਪਾ ਕੇ ਸੇਵਾਦਾਰ ਦੇ ਰੂਪ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਪਣੀ ਸਜ਼ਾ ਭੁਗਤ ਰਹੇ ਹਨ ਅਤੇ ਅੱਜ ਉਨ੍ਹਾਂ ਦੀ ਸਜ਼ਾ ਦਾ ਸੱਤਵਾਂ ਦਿਨ ਹੈ। ਸੁਖਬੀਰ ਬਾਦਲ 10 ਦਸੰਬਰ ਤੱਕ ਦਮਦਮਾ ਸਾਹਿਬ ਵਿਖੇ ਸੇਵਾ ਕਰਨਗੇ। ਇਸ ਤੋਂ ਬਾਅਦ ਉਹ ਸ੍ਰੀ ਮੁਕਤਸਰ ਸਾਹਿਬ ਜਾ ਕੇ 12 ਦਸੰਬਰ ਤੱਕ ਉੱਥੇ ਆਪਣੀ ਸਜ਼ਾ ਪੂਰੀ ਕਰਨਗੇ।

Read News Paper

Related articles

spot_img

Recent articles

spot_img