-11.5 C
New York

ਸਿੱਧੂ ਮੂਸੇਵਾਲਾ ਵੱਲੋਂ ਲਾਏ ਗਏ ਸ਼ੋਅ ਅਤੇ ਪ੍ਰੋਗਰਾਮਾਂ ਦੇ ਪੈਸੇ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ

Published:

Rate this post

ਮਾਨਸਾ/ਪੰਜਾਬ ਪੋਸਟ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਵੱਲੋਂ ਜਿਊਂਦੇ ਜੀਅ ਵੱਖ ਵੱਖ ਸ਼ਹਿਰਾਂ ਅਤੇ ਵਿਦੇਸ਼ਾਂ ਵਿੱਚ ਲਗਾਏ ਗਏ ਪ੍ਰੋਗਰਾਮ ਆਦਿ ਦੇ ਪੈਸੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਵਿਵਾਦ ਕਿਸੇ ਹੋਰ ਨਾਲ ਨਹੀਂ ਬਲਕਿ ਸਿੱਧੂ ਮੂਸੇਵਾਲਾ ਦੇ ਕਿਸੇ ਸਮੇਂ ਮੈਨੇਜਰ ਰਹੇ ਬੰਟੀ  ਬੈਂਸ ਨਾਮ ਦੇ ਵਿਅਕਤੀ ਨਾਲ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਡੀਜੀਪੀ ਪੰਜਾਬ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਪੁਲੀਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਂਝ ਤਾਂ ਇਸ ਪੈਸੇ ਦਾ ਕੋਈ ਰਿਕਾਰਡ ਨਹੀਂ ਹੈ ਪਰ ਪਰਿਵਾਰ ਵੱਲੋਂ ਇਹ ਪੈਸਾ 37 ਕਰੋੜ ਰੁਪਏ ਦੇ ਕਰੀਬ ਦੱਸਿਆ ਜਾ ਰਿਹਾ ਹੈ। ਪਰਿਵਾਰ ਦਾ ਕਹਿਣਾ ਏ ਕਿ ਬੰਟੀ ਤੋਂ ਉਹ ਲੰਬੇ ਸਮੇਂ ਤੋਂ ਇਸ ਪੈਸੇ ਅਤੇ ਪ੍ਰੋਗਰਾਮਾਂ ਦਾ ਹਿਸਾਬ ਮੰਗਦੇ ਆ ਰਹੇ ਹਨ, ਪਰ ਉਹ ਹਰ ਵਾਰ ਹਿਸਾਬ ਦੇਣ ਤੋਂ ਆਨਾਕਾਨੀ ਕਰ ਰਿਹਾ ਸੀ। ਵੇਰਵਿਆਂ ਅਨੁਸਾਰ ਸਿੱਧੂ ਮੂਸੇਵਾਲਾ ਦੇ ਦੇਸ਼ ਵਿਦੇਸ਼ ’ਚ ਆਯੋਜਿਤ ਹੋਣ ਵਾਲੇ ਸ਼ੋਅ ਦੇ ਪੂਰੇ ਲੈਣ ਦੇਣ ਦਾ ਹਿਸਾਬ ਕਿਤਾਬ ਬੰਟੀ ਕੋਲ ਹੁੰਦਾ ਸੀ। ਮੂਸੇਵਾਲਾ ਦੀ ਮੌਤ ਮਗਰੋਂ ਪਰਿਵਾਰ ਨੇ ਬੰਟੀ ਤੋਂ ਇਸ ਦਾ ਹਿਸਾਬ ਕਿਤਾਬ ਮੰਗਿਆ ਪਰ ਉਹ ਟਾਲ ਮਟੋਲ ਕਰਦਾ ਰਿਹਾ। ਇਸ ਨੂੰ ਲੈ ਕੇ ਪਰਿਵਾਰ ਵੱਲੋਂ ਡੀਜੀਪੀ ਨੂੰ ਪੱਤਰ ਲਿਖ ਕੇ ਇਸ ਦੀ ਸ਼ਿਕਾਇਤ ਕੀਤੀ ਗਈ ਹੈ।

Read News Paper

Related articles

spot_img

Recent articles

spot_img