ਸੰਗਰੂਰ/ਪੰਜਾਬ ਪੋਸਟ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐੱਮ.ਪੀ ਸਿਮਰਨਜੀਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ ਜੇਤੂ ਰਹੇ ਪੰਚਾਂ-ਸਰਪੰਚਾਂ ਨੂੰ ਸਨਮਾਨਿਤ ਕਰਦੇ ਹੋਏ ਆਉਂਦੀਆਂ ਜ਼ਿਮਨੀ ਚੋਣਾਂ ਲੜਨ ਸਬੰਧੀ ਵੱਡਾ ਐਲਾਨ ਕੀਤਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਇਹ ਐਲਾਨ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਬਰਨਾਲਾ ਸਮੇਤ ਪੰਜਾਬ ਦੀਆਂ ਚਾਰੇ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਜ਼ੋਰਦਾਰ ਢੰਗ ਨਾਲ ਲੜੇਗੀ। ਉਨ੍ਹਾਂ ਇਹ ਵੀ ਕਿਹਾ ਹੈ ਕਿ ਉਨਾਂ ਦੀ ਪਾਰਟੀ ਇਹ ਚੋਣ ਇਕੱਲਿਆਂ ਲੜ ਰਹੀ ਹੈ ਪਰ ਜੇਕਰ ਕੋਈ ਵਿਰੋਧੀ ਪਾਰਟੀ ਉਨ੍ਹਾਂ ਨਾਲ ਜੁੜਨਾ ਚਾਹੁੰਦੀ ਹੈ ਤਾਂ ਉਨ੍ਹਾਂ ਦਾ ਸਵਾਗਤ ਹੈ।