ਸੋਨੀਆ ਗਾਂਧੀ ਤਬੀਅਤ ਨਾਸਾਜ਼ ਹੋਣ ਕਰਕੇ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਬੁਖ਼ਾਰ ਕਾਰਨ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਜ, 26 ਮਾਰਚ ਦੀ ਤਾਜ਼ਾ ਮੈਡੀਕਲ ਰਿਪੋਰਟ ਅਨੁਸਾਰ, ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਹਸਪਤਾਲ ਦੇ ਚੇਅਰਮੈਨ ਡਾ. ਅਜੈ ਸਵਰੂਪ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਐਂਟੀਬਾਇਓਟਿਕਸ ਦਿੱਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਕੁਝ ਹੋਰ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਪੇਟ ਜਾਂ ਪਿਸ਼ਾਬ ਦੀ ਨਾਲੀ ਵਿੱਚ ਕਿਸੇ ਸੰਭਾਵੀ ਇਨਫੈਕਸ਼ਨ ਦੀ ਜਾਂਚ ਕੀਤੀ ਜਾ ਸਕੇ। ਡਾਕਟਰਾਂ ਮੁਤਾਬਕ ਮੌਸਮ ਵਿੱਚ ਆਈ ਅਚਾਨਕ ਤਬਦੀਲੀ ਕਾਰਨ ਉਨ੍ਹਾਂ ਨੂੰ ਕੁਝ ਸਰੀਰਕ ਦਿੱਕਤਾਂ ਆਈਆਂ ਸਨ, ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ। ਸੋਨੀਆ ਗਾਂਧੀ ਦੀ ਸਿਹਤ ਨਾਸਾਜ਼ ਹੋਣ ਕਾਰਨ ਉਨ੍ਹਾਂ ਦੇ ਬੇਟੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਪਣਾ ਕੇਰਲ ਦਾ ਚੋਣ ਦੌਰਾ ਰੱਦ ਕਰ ਦਿੱਤਾ ਹੈ। ਰਾਹੁਲ ਗਾਂਧੀ ਅੱਜ ਸਵੇਰੇ ਫਿਰ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੇ ਡਾਕਟਰਾਂ ਨਾਲ ਆਪਣੀ ਮਾਤਾ ਦੀ ਸਿਹਤ ਬਾਰੇ ਗੱਲਬਾਤ ਕੀਤੀ। ਰਾਹੁਲ ਗਾਂਧੀ ਨੇ ਕੇਰਲ ਦੇ ਕੋਜ਼ੀਕੋਡ ਵਿੱਚ ਹੋਣ ਵਾਲੀ ਰੈਲੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਮਾਤਾ ਦੀ ਸਿਹਤ ਕਾਰਨ ਉੱਥੇ ਨਹੀਂ ਪਹੁੰਚ ਸਕੇ। ਪ੍ਰਿਅੰਕਾ ਗਾਂਧੀ ਵਾਡਰਾ ਵੀ ਲਗਾਤਾਰ ਹਸਪਤਾਲ ਵਿੱਚ ਮੌਜੂਦ ਹਨ। ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਦੁਆਵਾਂ ਕੀਤੀਆਂ ਹਨ।

Read News Paper

Related articles

spot_img

Recent articles

spot_img