ਸ੍ਰੀ ਹਰਿਮੰਦਰ ਸਾਹਿਬ ਨੇੜੇ ਬੇਅਦਬੀ ਦੀ ਘਟਨਾ; ਸੰਗਤ ਨੇ ਦੋਸ਼ੀ ਫੜ੍ਹ ਕੇ ਪੁਲਿਸ ਹਵਾਲੇ ਕੀਤਾ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਨੇੜੇ ਇੱਕ ਵਾਰ ਮੁੜ ਗੁਰਬਾਣੀ ਦੀ ਬੇਅਦਬੀ ਕਰਨ ਦੀ ਘਟਨਾ ਵਾਪਰੀ ਹੈ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਵੱਲੋਂ ਇੱਥੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਾਪਿਤ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਸਰਾਂ ਦੇ ਨੇੜੇ ਗੁਟਕਾ ਸਾਹਿਬ ਦੇ ਅੰਗ ਪਾੜੇ ਗਏ ਹਨ ਅਤੇ ਗੁਰਬਾਣੀ ਦੀ ਬੇਅਦਬੀ ਕੀਤੀ ਗਈ ਹੈ। ਇਸ ਵਿਅਕਤੀ ਨੂੰ ਅਜਿਹਾ ਕਰਦਿਆਂ ਸੰਗਤ ਅਤੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੇ ਕਾਬੂ ਕਰ ਲਿਆ। ਉਸ ਦੀ ਮਾਰਕੁੱਟ ਵੀ ਕੀਤੀ ਗਈ ਅਤੇ ਬਾਅਦ ਵਿੱਚ ਪੁਲੀਸ ਨੂੰ ਸੌਂਪ ਦਿੱਤਾ ਗਿਆ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਵਿਅਕਤੀ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਇਹ ਘਟਨਾ ਉਸ ਵੇਲੇ ਵਾਪਰੀ ਹੈ ਜਦੋਂ ਦੋ ਦਿਨ ਬਾਅਦ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 41ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ।

Read News Paper

Related articles

spot_img

Recent articles

spot_img