ਸ੍ਰੀਨਗਰ/ਪੰਜਾਬ ਪੋਸਟ
ਜੰਮੂ-ਕਸ਼ਮੀਰ ਤੋਂ ਅੱਤਵਾਦੀਆਂ ਨੇ ਇਕ ਵਾਰ ਫਿਰ ਗ੍ਰਨੇਡ ਹਮਲਾ ਕੀਤਾ ਹੈ। ਐਤਵਾਰ ਨੂੰ ਭੀੜ-ਭੜੱਕੇ ਵਾਲੇ ਸੰਡੇ ਬਾਜ਼ਾਰ ‘ਚ ਗ੍ਰੇਨੇਡ ਹਮਲਾ ਕੀਤਾ ਗਿਆ। ਹਮਲੇ ‘ਚ ਕਰੀਬ 6 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਮੌਕੇ ‘ਤੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ ਅੱਤਵਾਦੀਆਂ ਨੇ ਟੀਆਰਸੀ ਦੇ ਨੇੜੇ ਇੱਕ ਭਰੇ ਬਾਜ਼ਾਰ ਵਿੱਚ ਇੱਕ ਗ੍ਰਨੇਡ ਸੁੱਟਿਆ, ਜਿਸ ਨਾਲ ਹਮਲੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਸ੍ਰੀਨਗਰ ਦੇ ਸੰਡੇ ਬਾਜ਼ਾਰ ਵਿੱਚ ਖਰੀਦਦਾਰੀ ਕਰਦੇ ਲੋਕਾਂ ਉੱਤੇ ਫਾਇਰਿੰਗ
Published:






