ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟ
ਅਮਰੀਕਾ ਵੱਲੋਂ ਪਿਛਲੇ ਸਾਲ ਰਿਕਾਰਡ 1,40,000 ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ ਅਤੇ ਇਸ ਮਗਰੋਂ ਭਾਰਤ ਸਥਿਤ ਅਮਰੀਕੀ ਕੌਂਸੁਲੇਟ ਇਸ ਸਾਲ ਭਾਰਤੀ ਵਿਦਿਆਰਥੀਆਂ ਦੀਆਂ ਅਰਜ਼ੀਆਂ ’ਚ ਸੰਭਾਵੀ ਵਾਧੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦੂਤਾਵਾਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਸਾਲ ਵੀਜ਼ਿਆਂ ਦੀ ਅਨੁਮਾਨਤ ਕੁੱਲ ਗਿਣਤੀ ਪਿਛਲੇ ਸਾਲ ਦੇ ਬਰਾਬਰ ਜਾਂ ਉਸ ਤੋਂ ਵੱਧ ਹੋਵੇਗੀ। ਭਾਰਤ ’ਚ ਅਮਰੀਕੀ ਮਿਸ਼ਨ ਨੇ ਦੇਸ਼ ਭਰ ’ਚ ਆਪਣਾ 8ਵਾਂ ਸਾਲਾਨਾ ਵਿਦਿਆਰਥੀ ਵੀਜ਼ਾ ਦਿਵਸ ਮਨਾਇਆ। ਇਸ ਤਹਿਤ ਨਵੀਂ ਦਿੱਲੀ, ਚੇਨਈ, ਹੈਦਰਾਬਾਦ, ਕੋਲਕਾਤਾ ਅਤੇ ਮੁੰਬਈ ਵਿਚਲੇ ਕੌਂਸੁਲੇਟ ਦੂਤਾਵਾਸ ਅਧਿਕਾਰੀਆਂ ਨੇ ਵਿਦਿਆਰਥੀ ਵੀਜ਼ੇ ਦੇ ਅਰਜ਼ੀਕਾਰਾਂ ਨਾਲ ਇੰਟਰਵਿਊਜ਼ ਕੀਤੀਆਂ। ਦਿੱਲੀ ਸਥਿਤ ਅਮਰੀਕੀ ਦੂਤਾਵਾਸ ’ਚ ਸਵੇਰ ਤੋਂ ਹੀ ਵਿਦਿਆਰਥੀਆਂ ਦੀਆਂ ਲੰਮੀਆਂ ਕਤਾਰਾਂ ਦੇਖੀਆਂ ਗਈਆਂ। ਅਮਰੀਕੀ ਯੂਨੀਵਰਸਿਟੀਆਂ ’ਚ ਵੱਡੀ ਗਿਣਤੀ ’ਚ ਭਾਰਤੀ ਵਿਦਿਆਰਥੀ ਪੜ੍ਹਦੇ ਹਨ ਅਤੇ ਪਿਛਲੇ ਸਾਲ ਭਾਰਤ ’ਚ ਅਮਰੀਕੀ ਕੌਂਸੁਲੇਟ ਨੇ 1,40,000 ਤੋਂ ਵੱਧ ਵਿਦਿਆਰਥੀ ਵੀਜ਼ੇ ਜਾਰੀ ਕੀਤੇ ਜੋ ਕਿਸੇ ਵੀ ਹੋਰ ਮੁਲਕ ਮੁਕਾਬਲੇ ਵੱਧ ਸਨ।
ਅਮਰੀਕਾ ਵੱਲੋਂ ਲੰਘੇ ਸਾਲ ਭਾਰਤੀ ਵਿਦਿਆਰਥੀਆਂ ਨੂੰ ਰਿਕਾਰਡ ਵੀਜ਼ੇ ਜਾਰੀ ਕੀਤੇ ਗਏ

Published: