ਪਟਿਆਲਾ/ਪੰਜਾਬ ਪੋਸਟ
ਸੂਬੇ ਅੰਦਰ ਡੇਂਗੂ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਹੁਣ ਇੱਕ ਅਨੋਖੀ ਪਹਿਲ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਨੇ ਡੇਂਗੂ ਦਾ ਲਾਰਵਾ ਫੜਨ ਵਾਲੇ ਵਿਦਿਆਰਥੀਆਂ ਨੂੰ ਪੇਪਰਾਂ ‘ਚ ਵਾਧੂ ਨੰਬਰ ਦੇਣ ਦਾ ਐਲਾਨ ਕੀਤਾ ਹੈ। ਅਸਲ ‘ਚ ਨਵੇਂ ਕੇਸਾਂ ਦੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਹੁਣ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਜਿਸ ਦੇ ਚੱਲਦਿਆਂ ਡੇਂਗੂ ਦਾ ਲਾਰਵਾ ਫੜਨ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਇੱਕ ਨੰਬਰ ਵਾਧੂ ਦਿੱਤਾ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ’ਤੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।