ਪੰਜਾਬ ਪੋਸਟ/ਬਿਓਰੋ
ਸ਼੍ਰੋਮਣੀ ਅਕਾਲੀ ਦਲ ਵਿੱਚ ਮੌਜੂਦਾ ਸਮੇਂ ਚੱਲ ਰਹੇ ਧੜੇਬੰਦੀ ਦੇ ਆਲਮ ਵਿੱਚ ਅੱਜ ਇੱਕ ਹੋਰ ਤਾਜ਼ਾ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐੱਸ. ਜੀ. ਪੀ. ਸੀ. ਮੈਂਬਰਾਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਅਕਾਲੀ ਦਲ ਦੀ ਵੱਡੀ ਲੀਡਰਸ਼ਿਪ ਮੌਜੂਦ ਰਹੀ। ਠੀਕ ਇਸੇ ਤਰਾਂ, ਸੁਖਬੀਰ ਬਾਦਲ ਵੱਲੋਂ ਅੱਜ ਬੀ. ਸੀ. ਵਿੰਗ ਦੇ ਅਹੁਦੇਦਾਰਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਜਾਣਾ ਹੈ। ਇਸ ਤਰਾਂ, ਬਾਗੀ ਧੜੇ ਦੀਆਂ ਲਗਾਤਾਰ ਵਧ ਰਹੀਆਂ ਸਰਗਰਮੀਆਂ ਦੇ ਨਾਲ _ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਬਾਦਲ ਵਾਲੇ ਧੜੇ ਵੱਲੋਂ ਵੀ ਆਪਣੀ ਇੱਕਜੁਟਤਾ ਬਰਕਰਾਰ ਰੱਖਣ ਲਈ ਲਗਾਤਾਰ ਆਪਣੀ ਗੱਲਬਾਤ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਵਿਵਾਦ ਦਰਮਿਆਨ ਸੁਖਬੀਰ ਬਾਦਲ ਵੱਲੋਂ ਸ਼ੋ੍ਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ
Published: