4.7 C
New York

ਸੁਖਬੀਰ ਬਾਦਲ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤਾ ਜਵਾਬ ਹੋਇਆ ਜਨਤਕ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ 1 ਜੁਲਾਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿਖੇ ਆ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਮਾਫੀਨਾਮਾ ਪੱਤਰ ਦਿੱਤਾ ਗਿਆ ਸੀ ਅਤੇ ਉਸ ਵਿੱਚ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਲ 15 ਦਿਨਾਂ ਦੇ ਵਿੱਚ ਸਪੱਸ਼ਟੀਕਰਨ ਮੰਗਿਆ ਸੀ ਜਿਸ ਨੂੰ ਦੇਖਦੇ ਹੋਏ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਬੰਦ ਲਿਫਾਫਾ ਆਪਣਾ ਸਪੱਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਤੇ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬਾਂਦਲਫਾਫੇ ਦੀ ਸਪੱਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ ਤੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਅਕਾਲੀ ਦਲ ਵੱਲੋਂ ਦਿੱਤੇ ਸਪੱਸ਼ਟੀਕਰਨ ਜਨਤਕ ਕੀਤਾ ਤੇ ਉਹਨਾਂ ਦਾ ਕਹਿਣਾ ਕਿ ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਆਪਣਾ ਫੈਸਲਾ ਦੇਣਗੇ।

ਦੱਸ ਦਈਏ ਕਿ ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸਪੱਸ਼ਟੀਕਰਨ ਵਿੱਚ ਲਿਖਿਆ ਸੀ ਕਿ 24 ਸਤੰਬਰ 2015 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਤ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਚ ਗੁਰਮਤਾ ਕੀਤਾ ਗਿਆ ਸੀ ਜਿਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮ ਤੇ ਹੀ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤੇ ਗਏ ਸੀ। ਜਦ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਪੱਸ਼ਟੀਕਰਨ ਦੇ ਵਿੱਚ ਕਿਹਾ ਹੈ ਕਿ ਅਕਾਲੀ ਦਲ ਦੇ ਕੁਝ ਲੀਡਰਾਂ ਵੱਲੋਂ ਮਾਫੀਨਾਮਾ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਸੌਂਪਿਆ ਗਿਆ ਸੀ। ਜੋਗ ਵੀ ਸਾਡੇ ਖਿਲਾਫ ਲਿਖ ਕੇ ਉਹਨਾਂ ਨੇ ਦਿੱਤਾ ਸੀ ਬਸ ਉਹਨਾਂ ਸਭ ਨੂੰ ਆਪਣੇ ਝੋਲੀ ਪਾਉਂਦਾ ਹੈ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਦਿੱਤਾ ਜਾਵੇਗਾ ਉਹ ਸਾਨੂੰ ਪ੍ਰਵਾਨ ਹੋਵੇਗਾ।

Read News Paper

Related articles

spot_img

Recent articles

spot_img