(ਚੰਡੀਗੜ੍ਹ/ਪੰਜਾਬ ਪੋਸਟ)
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਹੁਣੇ ਹੁਣੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਤਹਿਤ ਪਤਾ ਲੱਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਬੈਠਕ ਹੋਈ ਸੀ, ਜਿਸ ‘ਚ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਹੈ। ਇਸ ਤੋਂ ਪਹਿਲਾਂ, ਸੁਖਬੀਰ ਬਾਦਲ ਨੇ ਬੀਤੀ 16 ਨਵੰਬਰ ਨੂੰ ਅਸਤੀਫ਼ਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ 2008 ‘ਚ ਪਾਰਟੀ ਦੇ ਪ੍ਰਧਾਨ ਬਣੇ ਸਨ। ਲੰਮਾਂ ਸਮਾਂ ਚੱਲੀ ਧਾਰਮਕ ਕਾਰਵਾਈ ਉਪਰੰਤ 2 ਦਸੰਬਰ ਨੂੰ ਸੁਖਬੀਰ ਸਣੇ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ ਅਤੇ ਓਦੋਂ ਤੋਂ ਹੀ ਸੁਖਬੀਰ ਬਾਦਲ ਦੇ ਅਸਤੀਫੇ ਸਬੰਧੀ ਮੰਗ ਲਗਾਤਾਰ ਉੱਠ ਰਹੀ ਸੀ।
ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ

Published: