12.7 C
New York

ਸੁਖਬੀਰ ਬਾਦਲ ਨੂੰ ਮੁੜ ਚੁਣਿਆ ਗਿਆ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ

Published:

Rate this post

*ਜਨਰਲ ਇਜਲਾਸ ‘ਚ ਡੈਲੀਗੇਟਾਂ ਨੇ ਸਰਬਸੰਮਤੀ ਨਾਲ ਲਿਆ ਫੈਸਲਾ

ਅੰਮ੍ਰਿਤਸਰ/ਪੰਜਾਬ ਪੋਸਟ

ਪਹਿਲਾਂ ਤੋਂ ਚੱਲ ਰਹੀਆਂ ਚਰਚਾਵਾਂ ਦਰਮਿਆਨ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮੁੜ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਅੰਮ੍ਰਿਤਸਰ ਦੇ ਸ਼੍ਰੋਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅਕਾਲੀ ਦਲ ਦਾ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਸੁਖਬੀਰ ਸਿੰਘ ਬਾਦਲ ਦਾ ਨਾਂਅ ਪ੍ਰਧਾਨ ਵਜੋਂ ਪੇਸ਼ ਕੀਤਾ ਗਿਆ, ਜਿਸ ਦਾ ਸਮਰਥਨ ਪਰਮਜੀਤ ਸਿੰਘ ਸਰਨਾ ਵਲੋਂ ਕੀਤਾ ਗਿਆ। ਇਸ ਦੀ ਤਾਈਦ ਮਜੀਦ ਮਹੇਸ਼ ਇੰਦਰ ਸਿੰਘ ਗਰੇਵਾਲ ਵਲੋਂ ਕੀਤੀ ਗਈ ਅਤੇ ਇਸ ਉਪਰੰਤ ਹਾਜ਼ਰ ਡੈਲੀਗੇਟਸ ਵਲੋਂ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਬੁਲਾ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਪ੍ਰਧਾਨ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਦੇ ਮੁਕਾਬਲੇ ਕੋਈ ਵੀ ਹੋਰ ਪ੍ਰਧਾਨ ਦੇ ਅਹੁਦੇ ਲਈ ਨਾਂਅ ਪੇਸ਼ ਨਾ ਹੋਣ ਕਰਕੇ ਇਜਲਾਸ ਦੇ ਚੋਣ ਅਧਿਕਾਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ।

Read News Paper

Related articles

spot_img

Recent articles

spot_img