ਅੰਮ੍ਰਿਤਸਰ/ਪੰਜਾਬ ਪੋਸਟ
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਭੁੱਲਾਂ ਗਲਤੀਆਂ ਲਈ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨ ਤੇ ਸੰਗਤ ਸਨਮੁੱਖ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਆਦੇਸ਼ ਕਰਦਿਆਂ ਉਦੋਂ ਤੱਕ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਕਾਲੀ ਸਰਕਾਰ ਵੇਲੇ ਰਹੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਕੀਤਾ ਗਿਆ ਹੈ। ਸਿੰਘ ਸਾਹਿਬਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਦੇ ਫੈਸਲਿਆਂ ਨਾਲ ਸਿੱਖ ਪੰਥ ਨੂੰ ਭਾਰੀ ਢਾਹ ਲੱਗੀ ਸੀ। ਇੱਥੇ ਜ਼ਿਕਰਯੋਗ ਹੈ ਕਿ ਤਤਕਾਲੀ ਅਕਾਲੀ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਤਾਂ 15 ਦਿਨਾਂ ਦੇ ਅੰਦਰ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਸਿੰਘ ਸਹਿਬਾਨ ਵਲੋਂ ਕੀਤਾ ਗਿਆ ਹੈ ਪਰ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋਣ ਲਈ ਕੋਈ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ।