ਲੇਹ ਅੰਦੋਲਨ ਮੌਕੇ ਹੋਈ ਹਿੰਸਾ ਦੀ ਜਾਂਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਹੋਵੇਗੀ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਬੀਤੀ 24 ਸਤੰਬਰ ਨੂੰ ਲੇਹ ਵਿਖੇ ਅੰਦੋਲਨ ਮੌਕੇ ਹੋਈ ਹਿੰਸਾ ਦੀ ਜਾਂਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਕਰਵਾਉਣ ਦਾ ਹੁਕਮ ਜਾਰੀ ਕੀਤਾ ਹੈ। ਕੇਂਦਰੀ ਅਧਿਕਾਰੀਆਂ ਨੇ ਦੱਸਿਆ ਕਿ ਲੇਹ ਹਿੰਸਾ ਦੀ ਜਾਂਚ ਸਾਬਕਾ ਜਸਟਿਸ ਬੀ ਐਸ ਚੌਹਾਨ ਕਰਨਗੇ। ਲੇਹ ਹਿੰਸਾ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਇਸ ਵੇਲੇ ਲੇਹ ਤੇ ਲਦਾਖ ਵਿਚ ਹਾਲਾਤ ਆਮ ਵਾਂਗ ਹੋ ਗਏ ਹਨ। ਜ਼ਿਕਰਯੋਗ ਹੈ ਕਿ ਲਦਾਖ ਦੇ ਲੇਹ ਜ਼ਿਲ੍ਹੇ ਵਿੱਚ ਦੋ ਦਿਨ ਪਹਿਲਾਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਸਨ। ਇਹ ਪਾਬੰਦੀਆਂ 22 ਦਿਨਾਂ ਬਾਅਦ ਹਟਾਈਆਂ ਗਈਆਂ ਸਨ। ਜ਼ਿਲ੍ਹਾ ਪ੍ਰਸ਼ਾਸਨ ਨੇ 24 ਸਤੰਬਰ ਨੂੰ ਲੇਹ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ.) ਦੀ ਧਾਰਾ 163 ਤਹਿਤ ਮਨਾਹੀ ਦੇ ਹੁਕਮ ਜਾਰੀ ਕੀਤੇ ਸਨ, ਜਿਸ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਸੀ। ਅਧਿਕਾਰੀਆਂ ਨੇ ਕਿਹਾ ਕਿ ਉਸ ਸਮੇਂ ਤੋਂ ਬਾਅਦ ਹਿੰਸਾ ਦੀ ਕੋਈ ਘਟਨਾ ਨਹੀਂ ਵਾਪਰੀ।

Read News Paper

Related articles

spot_img

Recent articles

spot_img