ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ: ਅਗਲੀ ਤਰੀਕ 18 ਨਵੰਬਰ ਨੂੰ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਸੰਨ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਫ਼ਾਂਸੀ ਦੀ ਸਜ਼ਾ ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਅੱਜ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਇਸ ਸੁਣਵਾਈ ਹੁਣ 18 ਨਵੰਬਰ ਨੂੰ ਹੋਵੇਗੀ। ਇਸ ਦਰਮਿਆਨ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਇਸ ਬਾਰੇ ਫੈਸਲਾ ਲਵੇ ਨਹੀਂ ਤਾਂ ਅਦਾਲਤ ਨੂੰ ਫੈਸਲਾ ਲੈਣਾ ਪਵੇਗਾ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਉਹ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰੇਗੀ। ਜ਼ਿਕਰਯੋਗ ਹੈ ਕਿ ਭਾਈ ਰਾਜੋਆਣਾ ਕਰੀਬ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨਾਂ ਦੀ ਰਹਿਮ ਦੀ ਅਪੀਲ ਵੀ 12 ਸਾਲਾਂ ਤੋਂ ਵੱਧ ਸਮੇਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਪਈ ਹੈ।

Read News Paper

Related articles

spot_img

Recent articles

spot_img