ਦਿੱਲੀ/ਪੰਜਾਬ ਪੋਸਟ
ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਵੀ. ਰਾਮਾਸੁਬਰਾਮਣੀਅਮ ਨੂੰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦਾ ਨਵਾਂ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਕਮਿਸ਼ਨ ਨੇ ਬਕਾਇਦਾ ਅਧਿਕਾਰਤ ਤੌਰ ਉੱਤੇ ਇਹ ਜਾਣਕਾਰੀ ਜਾਰੀ ਕਰ ਦਿੱਤੀ ਹੈ। ਜਸਟਿਸ (ਸੇਵਾਮੁਕਤ) ਅਰੁਣ ਕੁਮਾਰ ਮਿਸ਼ਰਾ ਦਾ ਕਾਰਜਕਾਲ 1 ਜੂਨ ਨੂੰ ਖਤਮ ਹੋਣ ਤੋਂ ਬਾਅਦ ਕਮਿਸ਼ਨ ਦੇ ਚੇਅਰਪਰਸਨ ਦਾ ਅਹੁਦਾ ਖਾਲੀ ਪਿਆ ਸੀ। ਮਿਸ਼ਰਾ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੱਠਵੇਂ ਚੇਅਰਮੈਨ ਵਜੋਂ ਸੇਵਾ ਨਿਭਾਈ। ਉਨ੍ਹਾਂ ਨੂੰ ਜੂਨ 2021 ’ਚ ਇਸ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਦੇਸ਼ ਅੰਦਰ ਮਨੁੱਖੀ ਅਧਿਕਾਰਾਂ ਨੂੰ ਲਾਗੂ ਕਰਨ ਲਈ ਇਸ ਕਮਿਸ਼ਨ ਦੀ ਅਹਿਮ ਭੂਮਿਕਾ ਹੁੰਦੀ ਹੈ।
ਸੁਪਰੀਮ ਕੋਰਟ ਦੇ ਸਾਬਕਾ ਜੱਜ ਰਾਮਾਸੁਬਰਾਮਣੀਅਮ ਹੋਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਨਵੇਂ ਮੁਖੀ

Published: