ਨਵੀਂ ਦਿੱਲੀ/ਪੰਜਾਬ ਪੋਸਟ
ਨਗਰ ਨਿਗਮ ਚੋਣਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਜਿਹੇ ’ਚ ਉਮੀਦ ਕੀਤੀ ਜਾ ਰਹੀ ਹੈ ਕਿ ਜਨਵਰੀ ’ਚ ਸਰਕਾਰ ਵੱਲੋਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਨੇ ਦਾ ਹੁਕਮ ਦਿੱਤਾ ਸੀ ਪਰ ਸੁਪਰੀਮ ਕੋਰਟ ਤੋਂ ਹੁਣ ਸੂਬਾ ਸਰਕਾਰ ਨੂੰ ਇਹ ਰਾਹਤ ਮਿਲੀ ਹੈ ਕਿ ਹੁਣ ਪੰਜਾਬ ਸਰਕਾਰ ਨੂੰ ਦੋ ਹਫਤਿਆਂ ਦੀ ਥਾਂ ’ਤੇ ਇਸ ਕੰਮ ਲਈ ਅੱਠ ਹਫਤਿਆਂ ਦਾ ਸਮਾਂ ਦੇ ਦਿੱਤਾ ਗਿਆ ਹੈ।
ਨਿਗਮ ਚੋਣਾਂ ਸਬੰਧੀ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ; ਅੱਠ ਹਫ਼ਤਿਆਂ ਦਾ ਸਮਾਂ ਹੋਰ ਮਿਲਿਆ
Published: