ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ
ਸੁਪਰੀਮ ਕੋਰਟ ਨੇ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਐਨ.ਐਸ. ਏ. ਨੂੰ ਖਾਰਜ ਕਰਨ ਲਈ ਪਾਈ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਅੰਮ੍ਰਿਤਪਾਲ ਸਿੰਘ ਨੂੰ ਉਸੇ ਰਾਹਤ ਲਈ ਅਧਿਕਾਰ ਖੇਤਰ ਵਾਲੀ ਹਾਈ ਕੋਰਟ ਵਿਚ ਜਾਣ ਦੀ ਆਗਿਆ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹਾਈ ਕੋਰਟ ਨੂੰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਛੇ ਹਫ਼ਤਿਆਂ ਦੇ ਅੰਦਰ ਫ਼ੈਸਲਾ ਕਰਨ ਦਾ ਹੁਕਮ ਦੇਵੇਗੀ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਐਨ.ਐਸ.ਏ. ਤਹਿਤ 2023 ਤੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ ਅਤੇ ਉਨ੍ਹਾਂ ਵੱਲੋਂ ਐਨ.ਐਸ. ਏ. ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਸੀ।

Read News Paper

Related articles

spot_img

Recent articles

spot_img