ਜਲੰਧਰ/ਪੰਜਾਬੀ ਪੋਸਟ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਅੱਜ ਹਾਲਾਤ ਉਸ ਵੇਲੇ ਹੋਰ ਬਦਲਦੇ ਹੋਏ ਵਿਖਾਈ ਦਿੱਤੇ ਜਦੋਂ ਹੁਣ ਤੋਂ ਥੋੜੀ ਦੇਰ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੀ ਉਮੀਦਵਾਰ ਬੀਬੀ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਨਾਂ ਦੀ ਉਮੀਦਵਾਰੀ ਨੂੰ ਹਿਮਾਇਤ ਦੇਣ ਦੀ ਥਾਂ ਬਹੁਜਨ ਸਮਾਜ ਪਾਰਟੀ ਦੇ ਨਾਲ ਗੱਠਜੋੜ ਦਾ ਐਲਾਨ ਕਰ ਦਿੱਤਾ ਸੀ। ਸੁਰਜੀਤ ਕੌਰ ਨੂੰ ਚੋਣ ਨਿਸ਼ਾਨ ਵੀ ਬਕਾਇਦਾ ਅਲਾਟ ਹੋ ਚੁੱਕਾ ਸੀ, ਪਰ ਹੁਣ ਉਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਹਾਲਾਤ ਹੋਰ ਪੇਚੀ ਦਾ ਬਣਦੇ ਹੋਏ ਨਜ਼ਰ ਆ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਇਨੀ ਦਿਨੀਂ ਖੁਦ ਜਲੰਧਰ ਵਿਖੇ ਵਿਚਰ ਰਹੇ ਹਨ, ਨੇ ਆਪਣੀ ਮੌਜੂਦਗੀ ਵਿੱਚ ਬੀਬੀ ਸੁਰਜੀਤ ਕੌਰ ਅਤੇ ਉਨਾਂ ਦੇ ਨਾਲ ਆਏ ਮੈਂਬਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਜਲੰਧਰ (ਪੱਛਮੀ) ਤੋਂ ਅਕਾਲੀ ਉਮੀਦਵਾਰ ਸੁਰਜੀਤ ਕੌਰ ‘ਆਪ’ ਵਿੱਚ ਸ਼ਾਮਿਲ ਹੋਏ

Published: