ਅੰਮਿ੍ਤਸਰ/ਪੰਜਾਬ ਪੋਸਟ
ਮੌਜੂਦਾ ਲੋਕ ਸਭਾ ਚੋਣਾਂ ਦੇ ਅਖੀਰਲੇ ਗੇੜ ਤਹਿਤ ਪੰਜਾਬ ਅੰਦਰ ਪਹਿਲੀ ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਕਮਿਸ਼ਨ ਵੱਲੋਂ ਕੀਤੇ ਐਲਾਨ ਮੁਤਾਬਕ ਅੱਜ ਭਾਵ 30 ਮਈ ਦੀ ਸ਼ਾਮ ਨੂੰ ਚੋਣਾਂ ਲਈ ਪ੍ਰਚਾਰ ਦਾ ਸਮਾਂ ਮੁਕੰਮਲ ਹੋ ਰਿਹਾ ਹੈ। ਇਸ ਦਰਮਿਆਨ ਅੱਜ ਪੰਜਾਬ ਵਿੱਚ ਸਿਆਸੀ ਤੌਰ ’ਤੇ ਕਾਫੀ ਵੱਡੇ ਪੱਧਰ ਉੱਤੇ ਸਰਗਰਮ ਪ੍ਰਚਾਰ ਹੋਣ ਦੀ ਸੰਭਾਵਨਾ ਹੈ। ਅੰਮਿ੍ਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਚੋਣ ਮੁਹਿੰਮ ਵੀ ਅੱਜ ਸਿਖਰਾਂ ਤੇ ਪਹੁੰਚਦੀ ਹੋਈ ਵਿਖਾਈ ਦੇਵੇਗੀ ਜਦੋਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਉਨਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।
ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਜੱਦੀ ਸ਼ਹਿਰ ਅਤੇ ਲੋਕ ਸਭਾ ਹਲਕਾ ਅੰਮਿ੍ਤਸਰ ਦੇ ਰਣਜੀਤ ਐਵਨਿਊ ਵਿਖੇ ਅੱਜ ਸਵੇਰੇ 11 ਵਜੇ ਭਾਜਪਾ ਵੱਲੋਂ ‘ਫਤਿਹ ਰੈਲੀ’ ਦਾ ਆਯੋਜਨ ਹੋ ਰਿਹਾ ਹੈ ਜਿਸ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੀਪੀ ਨੱਡਾ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਲੀਡਰਸ਼ਿਪ ਉਚੇਚੇ ਤੌਰ ’ਤੇ ਪਹੁੰਚ ਰਹੀ ਹੈ। ਪਹਿਲੇ ਦਿਨ ਤੋਂ ਹੀ ਸਰਗਰਮੀ ਨਾਲ ਚੋਣ ਪ੍ਰਚਾਰ ਕਰ ਰਹੇ ਅਤੇ ਲੋਕਾਂ ਦੇ ਮਨਾਂ ਵਿੱਚ ਆਪਣੀ ਸ਼ਖ਼ਸੀਅਤ ਅਤੇ ਮੁੱਦਿਆਂ ਦੀ ਸਮਝ ਸਦਕਾ ਇੱਕ ਵਿਸ਼ੇਸ਼ ਥਾਂ ਬਣਾ ਚੁੱਕੇ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਹੱਕ ਵਿੱਚ ਅੱਜ ਇਸ ਰੈਲੀ ਜ਼ਰੀਏ ਇੱਕ ਲਾਮਿਸਾਲ ਇਕੱਠ ਹੋਣ ਦੀ ਸੰਭਾਵਨਾ ਹੈ ਅਤੇ ਇਹ ਅੱਜ ਦੀ ਇਹ ਰੈਲੀ ਉਨਾਂ ਦੀ ਮੌਜੂਦਾ ਚੋਣ ਮੁਹਿੰਮ ਦਾ ਸਿਖਰ ਵੀ ਸਾਬਤ ਹੋ ਸਕਦੀ ਹੈ। ਭਾਰਤੀ ਸਮੇਂ ਮੁਤਾਬਕ ਸਵੇਰੇ 11 ਵਜੇ ਹੋਣ ਵਾਲੀ ਇਸ ਰੈਲੀ ਨੂੰ ਲੈ ਕੇ ਤਿਆਰੀਆਂ ਲੰਘੇ ਕੱਲ ਤੋਂ ਚੱਲ ਰਹੀਆਂ ਹਨ ਅਤੇ ਅੱਜ ਕਾਫੀ ਨਜ਼ਰਾਂ ਇਸ ‘ਫਤਿਹ ਰੈਲੀ’ ਵੱਲ ਲੱਗੀਆਂ ਹੋਣਗੀਆਂ।
ਭਾਜਪਾ ਦੀ ਵਿਸ਼ਾਲ ‘ਫਤਹਿ ਰੈਲੀ’ ਨਾਲ ਸਿਖਰਾਂ ਉੱਤੇ ਪਹੁੰਚੇਗੀ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਚੋਣ ਮੁਹਿੰਮ
Published: