21.5 C
New York

ਤਰਨਜੀਤ ਸਿੰਘ ਸੰਧੂ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਕੀਤਾ ਮਜ਼ਬੂਤ : ਬਾਈਡਨ ਪ੍ਰਸ਼ਾਸਨ

Published:

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟ

ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਸ. ਤਰਨਜੀਤ ਸਿੰਘ ਸੰਧੂ 35 ਸਾਲਾਂ ਦੇ ਸ਼ਾਨਦਾਰ ਕਰੀਅਰ ਬਾਅਦ ਇਸ ਮਹੀਨੇ ਦੇ ਅੰਤ ਵਿੱਚ ਵਿਦੇਸ਼ ਸੇਵਾ ਤੋਂ ਸੇਵਾਮੁਕਤ ਹੋ ਰਹੇ ਹਨ। ਇਸ ਮੌਕੇ ਵਿਦਾਇਗੀ ਸਮਾਰੋਹ ’ਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਵਲੋਂ ਤਰਨਜੀਤ ਸਿੰਘ ਸੰਧੂ ਦੀ ਖੂਬ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਈ ਵਿਕਾਸ ਕਾਰਜਾਂ ਦਾ ਆਧਾਰ ਤਿਆਰ ਕੀਤਾ ਹੈ।

ਵਾਈਟ ਹਾਊਸ ਵਿਖੇ ਨੈਸ਼ਨਲ ਡਰੱਗ ਕੰਟਰੋਲ ਪਾਲਿਸੀ ਦੇ ਦਫ਼ਤਰ ਦੇ ਡਾਇਰੈਕਟਰ ਡਾ. ਰਾਹੁਲ ਗੁਪਤਾ ਨੇ ਕਿਹਾ, ‘ਰਾਜਦੂਤ ਨੇ ਭਾਰਤ ਦੀ ਚੰਗੀ ਸੇਵਾ ਕੀਤੀ ਅਤੇ ਕਈ ਵਿਕਾਸ ਪਹਿਲਕਦਮੀਆਂ ਲਈ ਆਧਾਰ ਬਣਾਇਆ। ਭਾਰਤ ਅਤੇ ਅਮਰੀਕਾ ਵਿਚਾਲੇ ਇਹ ਸਫਲਤਾ ਲੰਬੇ ਸਮੇਂ ਤੱਕ ਜਾਰੀ ਰਹੇਗੀ। ਤੁਹਾਡੀ ਅਗਵਾਈ, ਤੁਹਾਡੀਆਂ ਪ੍ਰਾਪਤੀਆਂ ਅਤੇ ਤੁਹਾਡੇ ਦੁਆਰਾ ਨਿਰਧਾਰਿਤ ਕੀਤੇ ਗਏ ਆਧਾਰ ਲਈ ਧੰਨਵਾਦ।’ ਡਾ. ਗੁਪਤਾ ਨੇ ਤਰਨਜੀਤ ਸਿੰਘ ਸੰਧੂ ਦੇ ਸਨਮਾਨ ਵਿੱਚ ਵਿਦਾਇਗੀ ਸਮਾਰੋਹ ਨੂੰ ਸੰਬੋਧਨ ਕੀਤਾ।

Related articles

spot_img

Recent articles

spot_img