ਅਬੁਜਾ/ਪੰਜਾਬ ਪੋਸਟ
ਅਫਰੀਕੀ ਦੇਸ਼ ਨਾਈਜੀਰੀਆ ਵਿੱਚ ਇਸਲਾਮਿਕ ਦਹਿਸ਼ਤਗਰਦਾਂ ਨੇ ਇੱਕ ਹੌਲਨਾਕ ਕਾਰਾ ਕਰਦੇ ਹੋਏ ਪੱਛਮੀ ਨਾਇਜੀਰੀਆ ਦੇ ਦੋ ਪਿੰਡਾਂ ’ਤੇ ਹਮਲਾ ਕਰਕੇ 162 ਜਣਿਆਂ ਦੀ ਹੱਤਿਆ ਕਰ ਦਿੱਤੀ। ਅਜਿਹਾ ਕਰਦੇ ਹੋਏ ਉਨ੍ਹਾਂ ਨੇ ਪਿੰਡਾਂ ਦੇ ਵੱਡੀ ਗਿਣਤੀ ਘਰਾਂ ਨੂੰ ਅੱਗ ਲਾ ਦਿੱਤੀ ਅਤੇ ਭਾਰੀ ਤਸ਼ੱਦਦ ਢਾਹਿਆ। ਸਥਾਨਕ ਸੰਸਦ ਮੈਂਬਰ ਨੇ ਕਿਹਾ ਕਿ ਇਹ ਹਾਲ ਹੀ ਦੇ ਮਹੀਨਿਆਂ ਵਿੱਚ ਸਭ ਤੋਂ ਘਾਤਕ ਹਮਲਾ ਹੈ। ਇਸ ਖੇਤਰ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਮੁਹੰਮਦ ਉਮਰ ਬਾਇਓ ਨੇ ਕਿਹਾ ਕਿ ਇਸ ਦੌਰਾਨ ਕਵਾਰਾ ਸੂਬੇ ਦੇ ਵੋਰੋ ਅਤੇ ਨੂਕੂ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਹਮਲੇ ਇਸਲਾਮਿਕ ਸਟੇਟ ਨਾਲ ਸਬੰਧਤ ਹਥਿਆਰਬੰਦਾਂ ਵਲੋਂ ਕੀਤੇ ਗਏ ਪਰ ਹਾਲੇ ਤਕ ਕਿਸੇ ਨੇ ਵੀ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ।







