17.8 C
New York

ਜੰਮੂ-ਕਸ਼ਮੀਰ ਦੇ ਪਹਿਲਗਾਮ ਖੇਤਰ ਵਿੱਚ ਦਹਿਸ਼ਤੀਆਂ ਵੱਲੋਂ ਸੈਲਾਨੀਆਂ ਉੱਤੇ ਗੋਲੀਬਾਰੀ

Published:

Rate this post

ਪਹਿਲਗਾਮ/ਪੰਜਾਬ ਪੋਸਟ
ਜੰਮੂ-ਕਸ਼ਮੀਰ ਦੇ ਪਹਿਲਗਾਮ ਖੇਤਰ ਵਿੱਚ ਅੱਜ ਇੱਕ ਵੱਡਾ ਘਟਨਾਕ੍ਰਮ ਵਾਪਰਿਆ ਜਿਸ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਇਹ ਹਮਲਾ ਅੱਜ ਦੁਪਹਿਰ ਸਮੇਂ ਬੈਸਰਨ ਘਾਟੀ ਖੇਤਰ ਵਿੱਚ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਪੰਜ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਵਿੱਚੋਂ ਕੁਝ ਸਥਾਨਕ ਲੋਕ ਵੀ ਹਨ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਾਜ਼ਾ ਸੂਚਨਾਵਾਂ ਮੁਤਾਬਕ, ਤਲਾਸ਼ੀ ਮੁਹਿੰਮ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੈਲਾਨੀਆਂ ਦਾ ਇੱਕ ਸਮੂਹ ਬੈਸਰਨ ਖੇਤਰ ਦੀ ਯਾਤਰਾ ਲਈ ਗਿਆ ਸੀ, ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇੱਕ ਔਰਤ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਫ਼ੋਨ ਕਰਕੇ ਦੱਸਿਆ ਕਿ ਉਸ ਦੇ ਪਤੀ ਦੇ ਸਿਰ ਵਿੱਚ ਗੋਲੀ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਕੁੱਲ 7 ਲੋਕ ਜ਼ਖਮੀ ਹੋਏ ਹਨ।

Read News Paper

Related articles

spot_img

Recent articles

spot_img