ਗੋਆ ਨਾਈਟ ਕਲੱਬ ਦੇ ਮਾਲਕਾਂ ਨੂੰ ਡੀਪੋਰਟ ਕਰਕੇ ਭਾਰਤ ਭੇਜੇਗਾ ਥਾਈਲੈਂਡ

Published:

Rate this post

ਬੈਂਕਾਕ/ਪੰਜਾਬ ਪੋਸਟ
ਦੱਖਣ ਏਸ਼ੀਆਈ ਦੇਸ਼ ਥਾਈਲੈਂਡ ਦੇ ਅਧਿਕਾਰੀਆਂ ਨੇ ਗੋਆ ਨਾਈਟ ਕਲੱਬ ਦੇ ਮਾਲਕਾਂ ਗੌਰਵ ਲੂਥਰਾ ਅਤੇ ਸੌਰਭ ਲੂਥਰਾ ਨੂੰ ਦੇਸ਼ ਵਿਚੋਂ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੋਆ ਦੇ ਨਾਈਟ ਕਲੱਬ ਵਿਚ 6 ਦਸੰਬਰ ਨੂੰ ਅੱਗ ਲੱਗਣ ਕਾਰਨ 25 ਲੋਕ ਮਾਰੇ ਗਏ ਸਨ। ਭਾਰਤੀ ਅਧਿਕਾਰੀਆਂ ਨੇ ਦੱਸਿਆ ਕਿ ਬੈਂਕਾਕ ਵਿੱਚ ਭਾਰਤੀ ਦੂਤਾਵਾਸ ਇਸ ਮਾਮਲੇ ਵਿੱਚ ਥਾਈ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ। ਦੂਤਾਵਾਸ ਦੇ ਦਖਲ ਤੋਂ ਬਾਅਦ ਲੂਥਰਾ ਭਰਾਵਾਂ ਨੂੰ ਫੁਕੇਟ ਵਿੱਚ ਥਾਈ ਅਧਿਕਾਰੀਆਂ ਨੇ ਹਿਰਾਸਤ ਵਿੱਚ ਲੈ ਲਿਆ ਸੀ। ਸੂਤਰਾਂ ਨੇ ਦੱਸਿਆ ਕਿ ਥਾਈ ਅਧਿਕਾਰੀ ਇਸ ਸਮੇਂ ਸਥਾਨਕ ਕਾਨੂੰਨਾਂ ਅਨੁਸਾਰ ਕਾਰਵਾਈ ਕਰ ਰਹੇ ਹਨ ਅਤੇ ਜਲਦ ਹੀ ਉਨਾਂ ਨੂੰ ਭਾਰਤ ਡੀਪੋਰਟ ਕੀਤੇ ਜਾਣ ਦੀ ਸੰਭਾਵਨਾ ਹੈ।

Read News Paper

Related articles

spot_img

Recent articles

spot_img