22.7 C
New York

ਅਮਰੀਕਾ ਦੇ ਸ਼ਹਿਰ ਡੈਲਸ ਵਿਖੇ 2024 ਦਾ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ ਕਰਵਾਇਆ ਗਿਆ

Published:

Rate this post

ਡੈਲਸ, ਟੈਕਸਾਸ/ਪੰਜਾਬ ਪੋਸਟ

ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਚਾਰ ਰੋਜ਼ਾ ਸਲਾਨਾ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2024 ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਨੋਰਥ ਕੈਰੋਲੀਨਾ ਦੇ ਸ਼ਹਿਰ ਸ਼ਾਰਲੈਟ ਵਿਖੇ ਆਯੋਜਿਤ ਕੀਤੇ ਗਏ। ਗੁਰਦੁਆਰਾ ਸਿੰਘ ਸਭਾ ਰਿਚਰਡਸਨ ਵਿਖੇ ਹੋਏ ਪ੍ਰੋਗਰਾਮਾਂ ਵਿੱਚ ਅਮਰੀਕਾ ਅਤੇ ਕੈਨੇਡਾ ਤੋਂ ਆਏ 6 ਸਾਲ ਤੋਂ ਲੈ ਕੇ 22 ਸਾਲਾਂ ਤੱਕ ਦੇ 61 ਬੱਚਿਆਂ ਤੇ ਨੌਜਵਾਨਾਂ ਨੇ ਭਾਗ ਲਿਆ।

ਸਿਮਪੋਜ਼ੀਅਮ ਅਤੇ ਸੰਸਥਾ ਦੇ ਰਾਸ਼ਟਰੀ ਕਨਵੀਨਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਇਹ ਸਮਾਗਮ ਸਾਲ 1989 ਤੋਂ ਹਰ ਸਾਲ ਮਾਰਚ-ਅਪ੍ਰੈਲ ਦੇ ਮਹੀਨੇ ਵਿੱਚ ਪਹਿਲਾਂ ਅਮਰੀਕਾ ਅਤੇ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿੱਚ, ਫਿਰ ਰਾਜ ਪੱਧਰੀ ਤੇ ਅੰਤ ਵਿੱਚ ਅਗਸਤ ਦੇ ਮਹੀਨੇ ‘ਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਵਿੱਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਭਾਗ ਲੈਦੇ ਹਨ। ਰਾਜ ਪੱਧਰੀ ਮੁਕਾਬਲਿਆਂ ਲਈ ਅਮਰੀਕਾ ਅਤੇ ਕੈਨੇਡਾ ਨੂੰ 13 ਹਿੱਸਿਆਂ ਵਿੱਚ ਵੰਡਿਆ ਗਿਆ ਹੈ ਤੇ ਹਰ ਖਿੱਤੇ ਤੋਂ ਜੇਤੂ ਬੱਚੇ ਫਾਈਨਲ ਮੁਕਾਬਲਿਆਂ ਵਿੱਚ ਜਾਂਦੇ ਹਨ।

ਉਹਨਾਂ ਅੱਗੇ ਦੱਸਿਆ ਕਿ ਭਾਗ ਲੈਣ ਵਾਲੇ ਬੱਚਿਆਂ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਹਰੇਕ ਗਰੁੱਪ ਨੂੰ ਇੱਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿੱਚੋ ਤਿੰਨ ਸਵਾਲਾਂ ਦੇ ਜਵਾਬ 6 ਤੋਂ 7 ਮਿੰਟ ਵਿੱਚ ਭਾਸ਼ਣ ਦੇ ਰੂਪ ਵਿੱਚ ਦੇਣੇ ਹੁੰਦੇ ਹਨ। ਇਸ ਸਾਲ ਪਹਿਲੇ ਗਰੁੱਪ ਨੂੰ “ਮਾਈ ਗੁਰੂਜ਼ ਬਲੈਸਿੰਗਜ਼”, ਦੂਜੇ ਨੂੰ “ਟੀਚਿੰਗ ਸਿੱਖ ਹੈਰੀਟੇਜ ਟੂ ਯੂਥ”, ਤੀਜੇ ਨੂੰ “20 ਮਿੰਟ ਗਾਈਡ ਟੂ ਦ ਸਿੱਖ ਫੇਥ” ਅਤੇ ਚੌਥੇ ਨੂੰ “ਕਲੈਸ਼ ਆਫ ਕਲਚਰਜ਼” ਪੁਸਤਕ ਦਿੱਤੀ ਗਈ। ਇਹਨਾਂ ਵਿੱਚੋਂ ਉਹਨਾਂ ਦਿੱਤੇ ਗਏ ਤਿੰਨ ਸਵਾਲਾਂ ਦੇ ਜਵਾਬ ਭਾਸ਼ਨ ਨਾਲ ਦਿੱਤੇ।

Read News Paper

Related articles

spot_img

Recent articles

spot_img