ਚੰਡੀਗੜ੍ਹ/ਪੰਜਾਬ ਪੋਸਟ
ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿਖੇ ਹੋਈ ਬੈਠਕ ਵਿਚ ਕਿਸਾਨ ਆਗੂਆਂ ਦਾ ਅੱਜ ਇਹ ਕਹਿਣਾ ਹੈ ਕਿ ਉਨ੍ਹਾਂ ਦੇ ਸਮੂਹ ਵੱਲੋਂ ਆਉਂਦੇ ਮਹੀਨੇ 5 ਮਾਰਚ ਨੂੰ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ।ਉਨ੍ਹਾਂ ਨੇ ਕਿਹਾ ਹੈ ਕਿ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਟ੍ਰੈਕਟਰ ਟਰਾਲੀਆਂ ਲੈ ਕੇ ਆਵਾਗੇ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਹੈ ਕਿ ਉਹ ਮੰਗ ਕਰਦੇ ਹਨ ਕਿ ਕਿਸਾਨੀ ਅੰਦੋਲਨ ਮੌਕੇ ਸ਼ਹੀਦ ਹੋਏ ਪਰਿਵਾਰਾਂ ਦਾ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ।