17.6 C
New York

ਬਹੁਜਨ ਸਮਾਜ ਪਾਰਟੀ ਨੇ ਅੱਗੇ ਤੋਂ ਖੇਤਰੀ ਪਾਰਟੀਆਂ ਨਾਲ ਗੱਠਜੋੜ ਤੋਂ ਕੀਤੀ ਤੌਬਾ

Published:

Rate this post

ਲਖਨਊ/ਪੰਜਾਬ ਪੋਸਟ

ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਭਵਿੱਖ ਵਿੱਚ ਉੱਤਰ ਪ੍ਰਦੇਸ਼ ਜਾਂ ਮੁਲਕ ਵਿੱਚ ਹੋਰ ਕਿਤੇ ਕਿਸੇ ਖੇਤਰੀ ਪਾਰਟੀ ਨਾਲ ਵੀ ਕੋਈ ਚੋਣ ਗੱਠਜੋੜ ਨਹੀਂ ਕਰੇਗੀ। ਉਨ੍ਹਾਂ ਇਹ ਐਲਾਨ ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਹੋਈਆਂ ਹਾਲੀਆ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪਾਰਟੀ ਦੀ ਇੱਕ ਸਮੀਖਿਆ ਮੀਟਿੰਗ ਵਿੱਚ ਕੀਤਾ ਹੈ। ਉਨ੍ਹਾਂ ਇਸ ਸਬੰਧੀ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਆਪਣੇ ਖ਼ਾਤੇ ਤੋਂ ਇੱਕ ਪੋਸਟ ਵੀ ਪਾਈ ਹੈ, ਜਿਸ ਵਿੱਚ ਉਨ੍ਹਾਂ ਬਸਪਾ ਦੀਆਂ ਵੋਟਾਂ ਇਸ ਦੇ ਚੋਣ ਭਾਈਵਾਲਾਂ ਨੂੰ ਚਲੇ ਜਾਣ ਪਰ ਭਾਈਵਾਲਾਂ ਦੀਆਂ ਵੋਟਾਂ ਬਸਪਾ ਨੂੰ ਨਾ ਆਉਣ ਦਾ ਹਵਾਲਾ ਦਿੰਦਿਆਂ ਇਹ ਫ਼ੈਸਲਾ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਉਮੀਦ ਮੁਤਾਬਕ ਨਤੀਜੇ ਨਾ ਆਉਣ ਕਰ ਕੇ ਪਾਰਟੀ ਕਾਡਰ ਵਿੱਚ ਨਿਰਾਸ਼ਾ ਪੈਦਾ ਹੁੰਦੀ ਹੈ। ਹਰਿਆਣਾ ਦੀਆਂ ਹਾਲੀਆ ਚੋਣਾਂ ਵਿੱਚ ਬਸਪਾ ਦਾ ਓਮ ਪ੍ਰਕਾਸ਼ ਚੌਟਾਲਾ ਦੀ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨਾਲ ਗੱਠਜੋੜ ਸੀ ਅਤੇ ਇਸ ਤੋਂ ਪਹਿਲਾਂ, ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਮਝੌਤਿਆਂ ਦੀ ਹੋਏ ‘ਕੌੜੇ ਤਜਰਬਿਆਂ’ ਦਾ ਹਵਾਲਾ ਦਿੰਦੇ ਹੋਏ ਇਹ ਐਲਾਨ ਕੀਤਾ ਗਿਆ ਦੱਸਿਆ ਜਾਂਦਾ ਹੈ।

Read News Paper

Related articles

spot_img

Recent articles

spot_img