ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਵਾਪਰੀ ਧਮਾਕੇ ਦੀ ਘਟਨਾ: ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਸ਼ੁਰੂ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ

ਆਉਂਦੀ ਤਿੰਨ ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਤੋਂ ਪਹਿਲਾਂ ਅੱਜ ਸੈਕਟਰ-26 ਸਥਿਤ ਸੇਵਿਲੇ ਬਾਰ ਐਂਡ ਲੌਂਜ ਅਤੇ ਡੀਓਰਾ ਕਲੱਬ ਦੇ ਬਾਹਰ ਜ਼ਬਰਦਸਤ ਧਮਾਕਾ ਹੋਇਆ। ਇਨ੍ਹਾਂ ਧਮਾਕਿਆਂ ਕਾਰਨ ਕਲੱਬ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਮੁਤਾਬਕ ਮਸ਼ਹੂਰ ਰੈਪਰ ਬਾਦਸ਼ਾਹ ਵੀ ਸੇਵਿਲ ਬਾਰ ਅਤੇ ਲੌਂਜ ਦੇ ਮਾਲਕਾਂ ‘ਚ ਸ਼ਾਮਲ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਅਤੇ ਸੈਂਪਲ ਲਏ ਗਏ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਬੰਬ ਸੁੱਟਣ ਵਾਲੇ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਸਨ। ਜੋ ਬੰਬ ਵਰਤੇ ਗਏ ਸਨ, ਉਹ ਮੇਖਾਂ ਅਤੇ ਜਲਣਸ਼ੀਲ ਸਮੱਗਰੀ ਨਾਲ ਭਰੇ ਹੋਏ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਹ ਦੇਸੀ ਬਣੇ ਬੰਬ ਹੋ ਸਕਦੇ ਹਨ, ਅਤੇ ਜ਼ਬਰੀ ਵਸੂਲੀ ਦੇ ਕੋਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Read News Paper

Related articles

spot_img

Recent articles

spot_img