ਚੋਹਲਾ ਸਾਹਿਬ/ਪੰਜਾਬ ਪੋਸਟ
ਜਿਲ੍ਹਾ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਜਿਸਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਉਕਤ ਨੌਜ਼ਵਾਨ ਦੇ ਘਰ ਦੇ ਬਾਹਰ ਆਕੇ ਗੇਟ ਖੜਕਾਇਆ ਗਿਆ ਤਾਂ ਉਕਤ ਨੌਜਵਾਨ ਦੀ ਭੈਣ ਵਲੋਂ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਉਸਨੂੰ ਭਰਾ ਨੂੰ ਬਲਾਉਣ ਲਈ ਕਿਹਾ। ਜਦ ਉਸਦਾ ਭਰਾ ਸਤਨਾਮ ਸਿੰਘ ਬਾਹਰ ਆਇਆ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਵਲੋਂ ਸਤਨਾਮ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆ ਗਈਆਂ। ਗੋਲੀਆਂ ਵੱਜਣ ਨਾਲ ਸਤਨਾਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸਤਨਾਮ ਸਿੰਘ ਦੀ ਉਮਰ 27 ਸਾਲ ਦੇ ਕਰੀਬ ਸੀ ਅਤੇ ਅਜੇ ਕੁਆਰਾ ਸੀ। ਮ੍ਰਿਤਕ ਨੌਜਵਾਨ ਸਤਨਾਮ ਸਿੰਘ ਦੀਆਂ ਤਿੰਨ ਭੈਣਾਂ ਜ਼ੋ ਵਿਆਹੀਆਂ ਹੋਈਆਂ ਹਨ ਦਾ ਇਕਲੌਤਾ ਭਰਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਗੁਰਦੀਪ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।ਘਟਨਾ ਦਾ ਪਤਾ ਚੱਲਦਿਆਂ ਹੀ ਐਸ.ਪੀ.(ਡੀ)ਅਜੇਰਾਜ ਸਿੰਘ,ਡੀ.ਐਸ.ਪੀ ਸਬ-ਡਵੀਜ਼ਨ ਸ਼੍ਰੀ ਗੋਇੰਦਵਾਲ ਸਾਹਿਬ ਰਵੀਸ਼ੇਰ ਸਿੰਘ ਅਤੇ ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ ਰਾਜ ਕੁਮਾਰ ਮੌਕੇ ‘ਤੇ ਪੁੱਜ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।