ਓਟਾਵਾ/ਪੰਜਾਬ ਪੋਸਟ
ਕੈਨੇਡਾ ਸਰਕਾਰ ਨੇ 4 ਫ਼ਰਵਰੀ, 2025 ਤੋਂ ਅਮਰੀਕਾ ਤੋਂ ਆਯਾਤ ਕੀਤੇ 30 ਬਿਲੀਅਨ ਅਮਰੀਕੀ ਡਾਲਰ ਦੇ ਉਤਪਾਦਾਂ ’ਤੇ 25% ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਤਹਿਤ ਸ਼ਰਾਬ, ਘਰੇਲੂ ਉਪਕਰਨ, ਔਜ਼ਾਰ, ਹਥਿਆਰ, ਡੇਅਰੀ ਉਤਪਾਦ, ਫਲ, ਸਬਜ਼ੀਆਂ, ਕਪੜੇ ਅਤੇ ਹੋਰ ਕਈ ਵਸਤੂਆਂ ਸ਼ਾਮਲ ਹਨ। ਕੈਨੇਡੀਅਨ ਵਿੱਤ ਮੰਤਰੀ ਡੋਮਿਨਿਕ ਲੇਬਲੈਂਕ ਨੇ ਉਨ੍ਹਾਂ ਸਾਰੇ ਉਤਪਾਦਾਂ ਦੀ ਸੂਚੀ ਜਾਰੀ ਕੀਤੀ ਜਿਨ੍ਹਾਂ ’ਤੇ ਇਹ ਜਵਾਬੀ ਟੈਰਿਫ਼ ਲਗਾਇਆ ਜਾਵੇਗਾ। ਇਹ ਫ਼ੈਸਲਾ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਕੈਨੇਡਾ ਅਤੇ ਮੈਕਸੀਕੋ ’ਤੇ 25 ਫ਼ੀ ਸਦੀ ਟੈਰਿਫ਼ ਲਗਾਉਣ ਦੇ ਇਕ ਦਿਨ ਬਾਅਦ ਲਿਆ ਗਿਆ ਹੈ। ਇਸ ਦੇ ਨਾਲ ਹੀ ਅਮਰੀਕਾ ਨੇ ਚੀਨ ਤੋਂ ਆਉਣ ਵਾਲੇ ਉਤਪਾਦਾਂ ’ਤੇ 10 ਫ਼ੀ ਸਦੀ ਵਾਧੂ ਡਿਊਟੀ ਵੀ ਲਗਾਈ ਹੈ।