1.2 C
New York

ਨਸ਼ੇ ਲਈ ਬਦਨਾਮ ਪਿੰਡ ਦੇ ਲੋਕਾਂ ਨੂੰ ਨਹਿਰੀ ਵਿਭਾਗ ਨੇ ਘਰ ਖਾਲੀ ਕਰਨ ਦੇ ਭੇਜੇ ਨੋਟਿਸ

Published:

Rate this post

ਗੁਰਦਾਸਪੁਰ/ਪੰਜਾਬ ਪੋਸਟ

ਬੀਤੀ 15 ਜੂਨ ਨੂੰ ਪਿੰਡ ਡੀਡਾ ਸਾਂਸੀਆਂ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਨੇ ਪੂਰੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰਕੇ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਘਟਨਾ ਦੇ ਅਗਲੇ ਹੀ ਦਿਨ ਪਿੰਡ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਕਰੀਬ ਛੇ ਘਰਾਂ ਦੇ ਲੋਕ ਪਿੰਡ ਛੱਡ ਕੇ ਭੱਜ ਗਏ ਸਨ ਅਤੇ ਪੁਲੀਸ ਪ੍ਰਸ਼ਾਸਨ ਨੇ ਉਕਤ ਛੇ ਘਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਸੀ। ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ ਜਦੋਂ ਨਹਿਰੀ ਵਿਭਾਗ ਨੇ ਉਕਤ ਪਿੰਡ ਦੇ 71 ਲੋਕਾਂ ਨੂੰ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਵਿੱਚੋਂ ਸਿਰਫ਼ 56 ਲੋਕਾਂ ਨੂੰ ਹੀ ਨੋਟਿਸ ਮਿਲ ਚੁੱਕੇ ਹਨ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਤਸਕਰਾਂ ਦੀ ਆੜ ਵਿੱਚ ਉਨ੍ਹਾ ਨੂੰ ਉਜਾੜਨ ਦੀ ਸਾਜ਼ਿਸ਼ ਰਚ ਰਿਹਾ ਹੈ, ਜਦਕਿ ਦੂਜੇ ਪਾਸੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਿਸੇ ਸਾਜ਼ਿਸ਼ ਦਾ ਹਿੱਸਾ ਨਹੀਂ ਹੈ, ਬਲਕਿ ਨਹਿਰ ਵਿਭਾਗ ਦੀ ਜਮੀਨ ਤੋਂ ਨਜਾਇਜ਼ ਕਬਜ਼ੇ ਛੁੜਾਉਂਣ ਦੀ ਮੁਹਿੰਮ ਦਾ ਹਿੱਸਾ ਹੈ।

ਪਿੰਡ ਦੀ ਮਹਿਲਾ ਸਰਪੰਚ ਕਮਲੇਸ਼ ਕੁਮਾਰੀ ਦੇ ਪਤੀ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪੁਲੀਸ ਦੀ ਸਖ਼ਤੀ ਕਾਰਨ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸ਼ੱਕੀ ਵਿਅਕਤੀ ਪਿੰਡ ਛੱਡ ਕੇ ਚਲੇ ਗਏ ਹਨ ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਤਸਕਰਾਂ ਦੀ ਆੜ ਵਿੱਚ ਪੂਰੇ ਪਿੰਡ ਨੂੰ ਘੇਰ ਰਿਹਾ ਹੈ। ਪਿੰਡ ਦੇ 71 ਲੋਕਾਂ ਨੂੰ ਆਪਣੇ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਉਕਤ ਮਕਾਨ ਨਹਿਰੀ ਵਿਭਾਗ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦਾਦਾ ਅਤੇ ਪੜਦਾਦਾ 150 ਸਾਲ ਤੋਂ ਵੱਧ ਸਮੇਂ ਤੋਂ ਪਿੰਡ ਵਿੱਚ ਰਹਿ ਰਹੇ ਹਨ। ਨਹਿਰਾਂ ਦੇ ਨਜਾਇਜ਼ ਕਬਜ਼ਿਆਂ ਵੱਲ ਪਹਿਲੀਆਂ ਸਰਕਾਰਾਂ ਨੇ ਧਿਆਨ ਕਿਉਂ ਨਹੀਂ ਦਿੱਤਾ? ਇਹ ਸਭ ਕੁਝ ਉਨ੍ਹਾਂ ਦੇ ਪਿੰਡ ਨੂੰ ਬਦਨਾਮ ਕਰਨ ਅਤੇ ਨਹਿਰ ਦੇ ਕੰਢੇ ਬਣੇ ਘਰਾਂ ਦੇ ਲੋਕਾਂ ਨੂੰ ਬੇਘਰ ਕਰਨ ਲਈ ਕੀਤਾ ਜਾ ਰਿਹਾ ਹੈ।

Read News Paper

Related articles

spot_img

Recent articles

spot_img