ਅੰਮਿ੍ਤਸਰ/ਪੰਜਾਬ ਪੋਸਟ
ਭਾਰਤ ਦੇ ਸਾਬਕਾ ਰਾਜਦੂਤ ਅਤੇ ਭਾਜਪਾ ਦੇ ਸ੍ਰੀਅੰਮਿ੍ਰਤਸਰ ਤੋਂਉਮੀਦਵਾਰ ਸ. ਤਰਨਜੀਤ ਸਿੰਘ ਸੰਧੂ (ਸਮੁੰਦਰੀ)ਨੇ ਪ੍ਰੈੱਸ ਬਿਆਨ ਜਾਰੀਕਰਦਿਆਂਕਿਹਾ ਕਿ ਸ੍ਰੀ ਅੰਮਿ੍ਰਤਸਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੇਂਦਰੀ ਫੰਡਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਮਿਲਣ ’ਤੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂਅੱਗੇ ਕਿਹਾ ਕਿ ਸ਼ਹਿਰ ਵਿੱਚ ਸਮਾਰਟ ਸਿਟੀ ਪ੍ਰਾਜੈਕਟ ’ਤੇ ਕੋਈ ਸਾਰਥਕ ਕੰਮ ਨਹੀਂ ਹੋਇਆ ਹੈ। ਕੇਂਦਰੀ ਸਕੀਮਾਂ ਲੋਕਾਂ ਤੱਕ ਨਹੀਂ ਪਹੁੰਚ ਰਹੀਆਂ। ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਅਤੇ ਹਰ ਰੋਜ ਗੋਲੀਆਂ ਚੱਲਣ ਦੀਆਂ ਖਬਰਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ’ਚ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ 4 ਹਫਤਿਆਂ ’ਚ ਨਸ਼ਾ ਖਤਮ ਕਰਨ ਦੇ ਨਾਂ ’ਤੇ ਬਣੀ ਹੈ, ਪਰ ਨਸ਼ਿਆਂ ਦੀ ਸਮੱਸਿਆ ਪਹਿਲਾਂ ਵਾਂਗ ਹੀ ਹੈ। ਅੰਮਿ੍ਰਤਸਰ ਵਿੱਚ ਕਈ ਇਲਾਕਿਆਂ ’ਚ ਸੀਵਰੇਜ ਦੀ ਸਮੱਸਿਆ ਹੈ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਪਿਛਲੇ 7 ਸਾਲਾਂ ਤੋਂ ਇੱਥੇ ਚੁਣੇ ਗਏ ਲੋਕ ਨੁਮਾਇੰਦਿਆਂ ਨੇ ਇਸ ਦੇ ਹੱਲ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਸਭ ਨੂੰ ਪਰਖ ਚੁੱਕੀ ਹੈ ਅਤੇ ਹੁਣ ਭਾਜਪਾ ’ਤੇ ਭਰੋਸਾ ਕਰਦੀ ਹੈ। ਜੋ ਵਿਕਾਸ ਭਾਰਤ ਵਿੱਚ ਹੋ ਰਿਹਾ ਹੈ, ਉਹੀ ਅੰਮਿ੍ਰਤਸਰ ਵਿੱਚ ਵੀ ਹੋਵੇਗਾ।






