ਬਾਬਾ ਬਕਾਲਾ ਸਾਹਿਬ/ਪੰਜਾਬ ਪੋਸਟ
ਕਸਬਾ ਮਹਿਤਾ ਚੌਕ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਅਧੀਨ ਗ੍ਰਿਫ਼ਤਾਰ ਦੋਸ਼ੀਆਂ ਵਿੱਚੋਂ ਇੱਕ ਨੂੰ ਜਦੋਂ ਪਿਸਤੌਲ ਦੀ ਬ੍ਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ ਤਾਂ ਦੋਸ਼ੀ ਵਲੋਂ ਜਿੱਥੇ ਹੱਥਕੜੀ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ, ਉੱਥੇ ਇੱਟਾਂ ਰੋੜਿਆਂ ਨਾਲ ਪੁਲਿਸ ‘ਤੇ ਹਮਲਾ ਕੀਤਾ । ਜਵਾਬੀ ਫਾਇਰਿੰਗ ਵਿੱਚ ਪੁਲਿਸ ਵਲੋਂ ਚਲਾਈ ਗੋਲੀ ਨਾਲ ਦੋਸ਼ੀ ਦੀ ਲੱਤ ਵਿੱਚ ਗੋਲੀ ਵੱਜਣ ਕਾਰਣ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਸ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ ਹੈ ।