ਅੰਮਿ੍ਤਸਰ/ਪੰਜਾਬ ਪੋਸਟ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਐੱਸ. ਆਈ. ਏ.-ਮਾਲਵਾ ਨਹਿਰ ਦੀ ਸਟੱਡੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦਿੱਤੀ ਏ। ਸਮਾਜਿਕ ਪ੍ਰਭਾਵ ਮੁਲਾਂਕਣ ਏਜੰਸੀ (ਐੱਸ. ਆਈ. ਏ.) ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਹ ਰਿਪੋਰਟ ਪਿ੍ਰੰਸੀਪਲ ਪ੍ਰਾਜੈਕਟ ਕੋਆਰਡੀਨੇਟਰ ਅਤੇ ਛੇ ਹੋਰ ਵਿਸ਼ਾ ਮਾਹਿਰਾਂ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਏ। ਰਿਪੋਰਟ ਤਹਿਤ ਮਾਲਵਾ ਨਹਿਰ ਅਬੋਹਰ ਅਤੇ ਫਾਜ਼ਿਲਕਾ ਜ਼ਿਲਿਆਂ ਵਿੱਚ ਪਾਣੀ ਦੀ ਘਾਟ ਵਾਲੇ ਪਿੰਡਾਂ ਨੂੰ ਵੀ ਲਾਭ ਪਹੁੰਚਾਏਗੀ ਅਤੇ ਫਿਰੋਜ਼ਪੁਰ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਏਗੀ। ਹਾਲ ਵਿੱਚ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲਵਾ ਨਹਿਰ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਸਮਾਜਿਕ ਪ੍ਰਭਾਵਾਂ ਦਾ ਅਧਿਐਨ ਕਰਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸੌਂਪੀ ਗਈ ਸੀ, ਜੋ ਤਿਆਰ ਕਰਕੇ ਹੁਣ ਪੰਜਾਬ ਸਰਕਾਰ ਨੂੰ ਸਪੁਰਦ ਕਰ ਦਿੱਤੀ ਗਈ ਏ। ਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿਆਂ ਵਿੱਚ ਬਣਨ ਵਾਲੀ ਮਾਲਵਾ ਨਹਿਰ ਦੇ ਨਿਰਮਾਣ ਦਾ ਕੰਮ ਜਲ ਸਰੋਤ ਵਿਭਾਗ (ਡਬਲਿਊ. ਆਰ. ਡੀ.) ਨੂੰ ਦਿੱਤਾ ਗਿਆ ਏ। ਮਾਲਵਾ ਨਹਿਰ ਲਈ ਗ੍ਰਹਿਣ ਕੀਤੀ ਜਾਣ ਵਾਲੀ ਜ਼ਮੀਨ ਦੇ ਮੁਆਵਜ਼ੇ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੱਖਾਂ ਨੂੰ ਵਿਚਾਰਿਆ ਗਿਆ ਏ।