ਚੰਡੀਗੜ੍ਹ/ਪੰਜਾਬ ਪੋਸਟ
ਸੂਬੇ ਅੰਦਰ ਪਿਛਲੇ ਦਿਨਾਂ ਤੋਂ ਹੋ ਰਹੇ ਪ੍ਰਸ਼ਾਸਕੀ ਬਦਲਾਅ ਦੇ ਸਿਲਸਿਲੇ ਨੂੰ ਜਾਰੀ ਰੱਖਦੇ ਹੋਏ ਪੰਜਾਬ ਸਰਕਾਰ ਨੇ ਹੁਣ ਇੱਕ ਹੋਰ ਵੱਡੀ ਅਤੇ ਅਹਿਮ ਨਿਯੁਕਤੀ ਦਾ ਐਲਾਨ ਕੀਤਾ ਹੈ। ਇਸ ਤਹਿਤ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਸਾਬਕਾ ਚੀਫ ਸੈਕਟਰੀ ਨੂੰ ਹੁਣ ਇੱਕ ਅਹਿਮ ਅਹੁਦਾ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਸਾਬਕਾ ਚੀਫ ਸੈਕਟਰੀ ਵੀ.ਕੇ ਜੰਜੂਆ ਦੀ ਪੰਜਾਬ ਟਰਾਂਸਪੇਰੈਂਸੀ ਦੇ ਚੀਫ਼ ਕਮਿਸ਼ਨਰ ਵਜੋਂ ਨਿਯੁਕਤੀ ਕੀਤੀ ਗਈ ਹੈ ਅਤੇ ਇਸ ਸਬੰਧੀ ਅਧਿਕਾਰਤ ਦਸਤਾਵੇਜ਼ ਵੀ ਨਾਲੋ ਨਾਲ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਵੀਕੇ ਜੰਜੂਆ ਪੰਜਾਬ ਸਰਕਾਰ ਵਿੱਚ ਪ੍ਰਮੁੱਖ ਸਕੱਤਰ ਵਜੋਂ ਭੂਮਿਕਾ ਨਿਭਾ ਚੁੱਕੇ ਹਨ ਅਤੇ ਹੁਣ ਇਸ ਨਵੇਂ ਖੇਤਰ ਵਿੱਚ ਚੀਫ਼ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣਗੇ।