9.9 C
New York

ਪੂੰਜੀਪਤੀਆਂ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ ਸਰਕਾਰ : ਰਾਕੇਸ਼ ਟਿਕੈਤ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਦੇ ਲੋਕ ਸਭਾ ਚੋਣਾਂ 2024 ਦੇ ਮੈਨੀਫੈਸਟੋ ’ਤੇ ਭਰੋਸਾ ਨਹੀਂ ਹੈ ਅਤੇ ਕੇਂਦਰ ਵਿੱਚ ਭਗਵਾਂ ਪਾਰਟੀ ਦੀ ਸਰਕਾਰ ਸਰਮਾਏਦਾਰਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ। ਟਿਕੈਤ ਨੇ ਕਿਹਾ ਕਿ ਭਾਰਤ ਨੂੰ ਸਸਤੀ ਮਜ਼ਦੂਰੀ ਦੇ ਸਰੋਤ ਵਜੋਂ ਦੇਖਿਆ ਜਾ ਰਿਹਾ ਹੈ ਅਤੇ ਸਰਕਾਰ ਉੱਤੇ ਕਾਰਪੋਰੇਟ ਘਰਾਣਿਆਂ ਦਾ ਕੰਟਰੋਲ ਵਧ ਗਿਆ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਮਸਲਿਆਂ ਨਾਲ ਸਿੱਝਣ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਜ਼ਬੂਤ ਹੋਣ ਦੀ ਅਪੀਲ ਕੀਤੀ। ਭਾਜਪਾ ਦੇ ਮੈਨੀਫੈਸਟੋ ਬਾਰੇ ਪੁੱਛੇ ਜਾਣ ’ਤੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਟਿਕੈਤ ਨੇ ਕਿਹਾ, ‘‘ਇਹ ਪੂੰਜੀਪਤੀਆਂ ਦਾ ਗਰੋਹ ਹੈ, ਜਿਸ ਨੇ ਸਿਆਸੀ ਪਾਰਟੀ ’ਤੇ ਕਬਜ਼ਾ ਕਰ ਲਿਆ ਹੈ।’’ ਉਨ੍ਹਾਂ ਕਿਹਾ, ‘‘ਸਾਨੂੰ ਮੈਨੀਫੈਸਟੋ ’ਤੇ ਭਰੋਸਾ ਨਹੀਂ ਹੈ। 2014 ਵਿੱਚ ਵੀ ਮੈਨੀਫੈਸਟੋ ਵਿੱਚ ਕਿਹਾ ਗਿਆ ਸੀ ਕਿ ਉਹ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਗੇ। ਹੁਣ 10 ਸਾਲ ਹੋ ਗਏ ਹਨ ਅਤੇ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ ਗਈਆਂ।’’ ਟਿਕੈਤ ਨੇ ਦਾਅਵਾ ਕੀਤਾ ਕਿ ਲੋਕਾਂ ਨੂੰ ਮੂਰਖ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Read News Paper

Related articles

spot_img

Recent articles

spot_img