(ਦਿੱਲੀ/ਪੰਜਾਬ ਪੋਸਟ)
ਦੇਸ਼ ਰਾਜਧਾਨੀ ਦਿੱਲੀ ਵਿਖੇ ਸਥਿਤ ਇੱਕ ਕੋਚਿੰਗ ਸੈਂਟਰ ’ਚ ਬੀਤੇ ਜੁਲਾਈ ਮਹੀਨੇ ਸਿਵਲ ਸੇਵਾ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ। ਦਿੱਲੀ ਦੇ ਓਲਡ ਰਾਜਿੰਦਰ ਨਗਰ ਸਥਿਤ ਰਾਓਜ਼ ਆਈਏਐੱਸ ਸਟੱਡੀ ਸਰਕਲ ਦੀ ਬੇਸਮੈਂਟ ’ਚ ਮੀਂਹ ਦਾ ਪਾਣੀ ਭਰਨ ਕਾਰਨ ਸਿਵਲ ਸੇਵਾ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀ ਡੁੱਬ ਗਏ ਸਨ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ 21 ਅਕਤੂਬਰ ਦੇ ਕੇਸਾਂ ਦੀ ਸੂਚੀ ਅਨੁਸਾਰ ਦੋ ਜੱਜਾਂ ਦਾ ਬੈਂਚ ਇਸ ਕੇਸ ਦੀ ਸੁਣਵਾਈ ਕਰੇਗਾ। ਸਿਖਰਲੀ ਅਦਾਲਤ ਨੇ ਕੇਸ ਦੀ ਜਾਂਚ ਕਰ ਰਹੀ ਕੇਂਦਰ ਸਰਕਾਰ ਵੱਲੋਂ ਨਿਯੁਕਤ ਕਮੇਟੀ ਨੂੰ 20 ਸਤੰਬਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਅਜਿਹੀਆਂ ਘਟਨਾਵਾਂ ਮੁੜ ਵਾਪਰਨ ਤੋਂ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਅੰਤਰਿਮ ਰਿਪੋਰਟ ਪੇਸ਼ ਕਰੇ ਅਤੇ ਉਸ ਬਾਰੇ ਵੀ ਅੱਜ ਗੱਲ ਹੋ ਸਕਦੀ ਹੈ।
ਸੁਪ੍ਰੀਮ ਕੋਰਟ ਵਿੱਚ ਅੱਜ ਹੋਵੇਗੀ ਜੁਲਾਈ ਮਹੀਨੇ ਦਿੱਲੀ ‘ਚ ਵਾਪਰੇ ਕੋਚਿੰਗ ਸੈਂਟਰ ਹਾਦਸੇ ਦੀ ਸੁਣਵਾਈ

Published: