ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਸਰਕਾਰ ਨੂੰ ਅੱਜ ਉਸ ਵੇਲੇ ਇੱਕ ਵੱਡੀ ਰਾਹਤ ਮਿਲੀ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਹਾਈਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਦੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਸੀ, ਜਿਸ ਕਰਕੇ ਸਰਕਾਰ ਨੇ ਉਸ ਫ਼ੈਸਲੇ ਨੂੰ ਚੁਣੌਤੀ ਦਿੰਦੀ ਹੋਈ ਇਸ ਮਾਮਲੇ ਨੂੰ ਡਬਲ ਬੈਂਚ ਕੋਲ ਲੈ ਜਾਇਆ ਗਿਆ ਸੀ। ਇਸ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।